ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਂਟਰਨੈਸ਼ਨਲ ਸਕੂਲ ਵਿਖੇ ਨਵੇਂ ਸਾਲ-2024 ਦੇ ਆਗਮਨ ਸਬੰਧੀ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ
ਪ੍ਰਧਾਨਗੀ ਹੇਠ ਕਲਾਸ ਛੇਵੀਂ ਤੇ ਅੱਠਵੀਂ ਤੱਕ ਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੇ ਸਕੂਲ ਦੇ ਵਿਹੜੇ ਵਿੱਚ ਮਨੁੱਖੀ ਲੜ੍ਹੀ ਬਣਾ ਕੇ ਨਵੇਂ ਸਾਲ 2024 ਦਾ ਸਵਾਗਤ ਕੀਤਾ।
ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਨਵਾਂ ਸਾਲ-2024 ਸਭ ਦੇ ਜੀਵਨ ਵਿੱਚ ਨਵਾਂ ਉਤਸ਼ਾਹ ਤੇ ਨਵੀਂ ਉਮੰਗ ਲੈ ਕੇ ਆਵੇ।ਸਾਡਾ ਦੇਸ਼, ਸਾਡਾ ਸੂਬਾ, ਸਕੂਲ਼ ਅਤੇ ਪਰਿਵਾਰ ਨਵੇਂ ਸਾਲ ‘ਚ ਦਿਨ ਦੋਗੁਨੀ ਤੇ ਰਾਤ ਚੌਗੁਣੀ ਉਨਤੀ ਕਰੇ।ਉਨ੍ਹਾਂ ਨੇ ਕਿਹਾ ਕਿ ਡੀ.ਏ.ਵੀ ਇੰਟਰਨੈਸ਼ਨਲ ਵਿਦਿਆਰਥੀਆਂ ਦੁਆਰਾ ਬਣਾਈ ਗਈ ਮਨੁੱਖੀ ਲੜ੍ਹੀ ਡੀ.ਏ.ਵੀ ਪਰਿਵਾਰ ਅਤੇ ਭਾਰਤ ਦੀ ਅਖੰਡਤਾ ਦਰਸਾਉਂਦੀ ਹੈ।ਸਾਡਾ ਸਭ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਅਪਣੇ-ਅਪਣੇ ਕੰਮ ਇਮਾਨਦਾਰੀ ਨਾਲ ਕਰੀਏ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media