Friday, October 18, 2024

ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾਵੇ – ਡਿਪਟੀ ਕਮਿਸ਼ਨਰ

ਸੁਵਿਧਾ ਕੇਂਦਰਾਂ ਦੇ ਕੰਮ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਚੱਲ ਰਹੇ ਸੁਵਿਧਾ ਕੇਂਦਰਾਂ ਦੇ ਕਰਮਚਾਰੀਆਂ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਲੋਕ ਪੰਜਾਬ ਸਰਕਾਰ ਵਲੋਂ ਸ਼਼ੁਰੂ ਕੀਤੀ ਪਹਿਲ ਤਹਿਤ ਸਰਕਾਰੀ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਦੇ ਹਨ।
ਉਨ੍ਹਾਂ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾ ਕੇ ਸੂਬੇ ਵਿਚੋਂ ਪਹਿਲੇ ਨੰਬਰ ‘ਤੇ ਹੈ ਅਤੇ ਘਰ ਬੈਠੇ ਸੁਵਿਧਾ ਦੇਣ ਵਿੱਚ ਵੀ ਇਹ ਪਿਰਤ ਜਾਰੀ ਰਹਿਣੀ ਚਾਹੀਦੀ ਹੈ।ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 43 ਸੇਵਾਵਾਂ ਦਾ ਲਾਭ ਘਰ ਬੈਠਿਆਂ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ।ਜਿਸ ਵਿੱਚ ਹੁਣ ਤੱਕ ਅੰਮ੍ਰਿਤਸਰ ਜਿਲ੍ਹੇ ਵਿੱਚ 536 ਲੋਕਾਂ ਨੇ ਇਹ ਸਹੂਲਤ ਲਈ, ਜਿਨਾਂ ਵਿਚੋਂ 176 ਸੇਵਾਵਾਂ ਦੀ ਡਿਲਿਵਰੀ ਕਰ ਦਿੱਤੀ ਗਈ ਹੈ।ਉਨਾਂ ਦੱਸਿਆ ਕਿ ਉਨਾਂ ਦੀ ਪਹਿਲੀ ਤਰਜ਼ੀਹ ਸੇਵਾ ਕੇਂਦਰਾਂ ਦੀ ਪੈਂਡੈਂਸੀ ਨੂੰ ਖ਼ਤਮ ਕਰਨਾ ਸੀ, ਜਿਸ ਵਿੱਚ ਸਫ਼ਲਤਾ ਮਿਲੀ ਹੈ।
ਉਨਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ 41 ਸੇਵਾ ਕੇਂਦਰ ਕੰਮ ਕਰ ਰਹੇ ਹਨ ਅਤੇ ਇਨਾਂ ਸੇਵਾ ਕੇਂਦਰਾਂ ਵਿੱਚ 425 ਦੇ ਕਰੀਬ ਲੋਕਾਂ ਨੂੰ ਵੱਖ-ਵੱਖ ਮਹਿਕਮਿਆਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਦੱਸਣਯੋਗ ਹੈ ਕਿ ਪਿਛਲੇ ਸਾਲ 4 ਲੱਖ ਦੇ ਕਰੀਬ ਲੋਕਾਂ ਵਲੋਂ ਸੇਵਾਵਾਂ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਕੀਤੀ ਗਈ ਹੈ।
ਜਿਲ੍ਹਾ ਪ੍ਰਸਾਸ਼ਨਿਕ ਸੁਧਾਰ ਸ਼ਾਖਾ ਦੇ ਤਕਨੀਕੀ ਕੁਆਰਡੀਨੇਟਰ ਪ੍ਰਿੰਸ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਮੁੱਖ ਸੇਵਾਵਾਂ ਜਨਮ ਅਤੇ ਮੌਤ ਸਰਟੀਫਿਕੇਟ ਅਤੇ ਅਸਲੇ ਤੋਂ ਇਲਾਵਾ ਲਰਨਿੰਗ ਲਾਇਸੰਸ, ਆਧਾਰ ਕਾਰਡ ਦੀਆਂ ਸੇਵਾਵਾਂ, ਨੂੰ ਅਪਡੇਟ ਕਰਨਾ ਵੀ ਸ਼ਾਮਲ ਹੈ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …