Sunday, February 22, 2026

ਜਥੇ: ਅਵਤਾਰ ਸਿੰਘ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਮੁੜ ਸ੍ਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

Avtar S Makkar
ਅੰਮ੍ਰਿਤਸਰ, 27 ਦਸੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੜ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਦਿਆ ਜੇਲ੍ਹਾਂ ਵਿੱਚ ਬੰਦ ਸਿੱਖਾਂ ਜਿਨ੍ਹਾਂ ਦੀ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ ਅਤੇ ਜੋ ਲੰਮੇ ਸਮੇਂ ਤੱਕ ਸਜ਼ਾ ਭੁਗਤ ਚੁੱਕੇ ਹਨ ਬਾਰੇ ਮੁੜ ਤੋੋਂ ਧਿਆਨ ਦਿਵਾਇਆ ਹੈ। ਉਨ੍ਹਾਂ ਇਸ ਪੱਤਰਕਾ ਦੀ ਇਕ ਕਾਪੀ ਸ੍ਰੀ ਰਾਜਨਾਥ ਸਿੰਘ ਗ੍ਰਹਿ ਮੰਤਰੀ ਭਾਰਤ ਸਰਕਾਰ ਨੂੰ ਵੀ ਭੇਜੀ ਹੈ।
ਦਫ਼ਤਰ ਤੋਂ ਪੈ੍ਰਸ ਦੇ ਨਾਮ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦੀਆਂ ਅਨੇਕਾਂ ਜੇਲ੍ਹਾਂ ਵਿੱਚ ਅਣਗਿਣਤ ਸਿੱਖ ਕੈਦੀ ਸ਼ਾਮਲ ਹਨ ਜਿਨ੍ਹਾਂ ਦੀ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ ਅਤੇ ਜੋ ਪਿਛਲੇ ਕਾਫ਼ੀ ਸਮੇਂ ਤੋਂ ਜੇਲਾਂ ਅੰਦਰ ਬੰਦੀ ਸਜ਼ਾ ਭੁਗਤ ਰਹੇ ਹਨ ਕੀ ਇਹ ਸਾਰੇ ਦੋਸ਼ੀ ਹਨ? ਉਨ੍ਹਾਂ ਕਿਹਾ ਕਿ ਕੁਝ ਅਜਿਹੇ ਵੀ ਸਿੱਖ ਕੈਦੀ ਹਨ ਜੋ ਕਾਫੀ ਲੰਮੇ ਸਮੇਂ ਤੋਂ ਮਮੂਲੀ ਪੱਧਰ ‘ਤੇ ਕਾਨੂੰਨ ਦੀ ਉਲੰਘਣਾ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਮੈਂ ਵੱਖ-ਵੱਖ ਪੱਤਰਾਂ ਰਾਹੀਂ ਭਾਰਤੀ ਸਰਕਾਰ ਨੂੰ ਜਾਣੂੰ ਕਰਵਾਇਆ ਹੈ, ਪਰ ਅਫਸੋਸ ਦੀ ਗੱਲ ਹੈ ਕਿ ਕੋਈ ਨਤੀਜਾ ਨਹੀਂ ਨਿਕਲ ਸਕਿਆ।ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼-ਵਿਦੇਸ਼ ਵਿੱਚ ਬੈਠੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ ਕਿਉਂਕਿ ਇਹ ਬਹੁਤ ਹੀ ਗੰਭੀਰ ਮੁੱਦਾ ਹੈ ਜਿਸ ‘ਤੇ ਤੁਰੰਤ ਕਾਰਵਾਈ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਸਮੁੱਚੀ ਸਿੱਖ ਕੌਮ ਦੀ ਰਹਿਨੁਮਾਈ ਕਰਦੀ ਜਥੇਬੰਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਹੋਣ ਦੇ ਨਾਤੇ ਸ੍ਰੀ ਨਰਿੰਦਰ ਮੋਦੀ ਨੂੰ ਇਸ ਗੰਭੀਰ ਮੁੱਦੇ ‘ਤੇ ਆਪਣੀ ਨਿੱਜੀ ਰੁਚੀ ਲੈਂਦਿਆਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਤੁਰੰਤ ਰਿਹਾਈ ਕਰਾਉਣ ਦੀ ਮੰਗ ਕੀਤੀ ਹੈ ਤੇ ਉਮੀਦ ਪ੍ਰਗਟਾਈ ਹੈ ਕਿ ਭਾਰਤ ਸਰਕਾਰ ਇਸ ਵੱਲ ਉਚੇਚਾ ਦਿਆਨ ਦੇਵੇਗੀ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …

Leave a Reply