ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਪੜ੍ਹਾਈ ਅਤੇ ਖੇਡਾਂ ਵਿੱਚ ਹਮੇਸ਼ਾਂ ਮੋਹਰੀ ਰਹਿੰਦਾ ਹੈ।ਵਿਦਿਆਰਥੀ ਪੜ੍ਹਾਈ ਦੇ
ਨਾਲ ਨਾਲ ਸਹਿਵਿਦਿਅਕ ਮੁਕਾਬਲਿਆਂ ਅਤੇ ਖੇਡਾਂ ਵਿੱਚ ਵੀ ਮੱਲਾਂ ਮਾਰਦੇ ਹਨ।ਜ਼ਿਲ੍ਹਾ ਸੰਗਰੂਰ ਵਿੱਚ ਹਰ ਰਮਾਨੁਜਨ ਗਣਿਤ ਗਣਿਤ ਪ੍ਰੀਖਿਆ ਪੰਜਵੀਂ, ਅੱਠਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਦੇ ਲਈ ਜਾਂਦੀ ਹੈ।ਰੱਤੋਕੇ ਦੇ ਵਿਦਿਆਰਥੀ ਇਸ ਪ੍ਰੀਖਿਆ ਵਿੱਚ ਹਰ ਸਾਲ ਵੱਧ ਚੜ੍ਹ ਕੇ ਭਾਗ ਲੈਂਦੇ ਹਨ।ਇਸ ਸਾਲ ਰੱਤੋਕੇ ਦੇ ਮਿਡਲ ਵਰਗ ਦੇ 17 ਵਿਦਿਆਰਥੀਆਂ ਨੇ ਅਤੇ ਪ੍ਰਾਇਮਰੀ ਵਰਗ ਦੇ ਅੱਠ ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿੱਚ ਮੋਹਰੀ ਸਥਾਨ ਹਾਸਿਲ ਕੀਤੇ।ਅਰਮਾਨਦੀਪ ਸਿੰਘ ਨੇ ਜਿਲ੍ਹੇ ਵਿਚੋਂ ਪਹਿਲਾਂ, ਵਲਦੀਪ ਸਿੰਘ ਨੇ ਦੂਸਰਾ, ਕ੍ਰਾਂਤੀਪਾਲ, ਖੁਸ਼ਕਿਰਤਪਾਲ ਅਤੇ ਅਰਮਾਨ ਜੋਤ ਨੇ ਤੀਸਰਾ ਸਥਾਨ ਹਾਸਲ ਕੀਤਾ।ਪ੍ਰਾਇਮਰੀ ਵਰਗ ਵਿੱਚ ਉਦੇ ਸਿੰਘ ਮਨੇਸ਼ ਨੇ ਛੇਵਾਂ ਸਥਾਨ ਹਾਸਲ ਕੀਤਾ।ਇਹਨਾਂ 25 ਵਿਦਿਆਰਥੀਆਂ ਨੂੰ ਸਕੂਲ ਵਿੱਚ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ।ਅਧਿਆਪਕ ਸੁਖਪਾਲ ਸਿੰਘ ਨੇ ਦੱਸਿਆ ਕਿ ਇਹਨਾਂ ਸਾਰੇ 25 ਵਿਦਿਆਰਥੀਆਂ ਨੂੰ ਜਿਲ੍ਹਾ ਪੱਧਰੀ ਸਮਾਗਮ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਨੜਾ ਵਿਖੇ ਸਨਮਾਨਿਤ ਕੀਤਾ ਜਾਵੇਗਾ।
ਗਿਆਨ ਸਿੰਘ ਭੁੱਲਰ ਅਤੇ ਸਰਪੰਚ ਕੁਲਦੀਪ ਕੌਰ ਨੇ ਕਿਹਾ ਕਿ ਇਹਨਾਂ ਵਿਦਿਆਰਥੀਆਂ ਨੇ ਸਕੂਲ, ਪਿੰਡ ਅਤੇ ਆਪਣੇ ਅਧਿਆਪਕਾਂ ਦਾ ਨਾਮ ਰੋਸ਼ਨ ਕੀਤਾ ਹੈ।ਸਾਨੂੰ ਸਾਡੇ ਵਿਦਿਆਰਥੀਆਂ ਅਤੇ ਸਕੂਲ ਉਪਰ ਮਾਣ ਹੈ।ਸਕੂਲ ਮੈਨੇਜਮੈਂਟ ਕਮੇਟੀ ਪ੍ਰਧਾਨ ਬਲਜੀਤ ਬੱਲੀ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਇਸ ਮੌਕੇ ਜਗਪਾਲ ਸਿੰਘ ਸਾਹੋਕੇ, ਕੁਲਦੀਪ ਸਿੰਘ ਕਾਲੀ, ਗੁਰਚਰਨ ਸਿੰਘ ਸਰਪੰਚ, ਗੁਰਮੀਤ ਸਿੰਘ ਕੁੱਬੇ, ਮਨਜੀਤ ਸਿੰਘ ਫੌਜੀ, ਲਖਵਿੰਦਰ ਵੜੈਚ, ਰੇਨੂ ਸਿੰਗਲਾ, ਪਰਵੀਨ ਕੌਰ, ਕਰਮਜੀਤ ਕੌਰ, ਚਰਨਜੀਤ ਕੌਰ, ਮੈਡਮ ਰਣਜੀਤ ਕੌਰ, ਸਤਪਾਲ ਕੌਰ ਅਤੇ ਪ੍ਰਦੀਪ ਸਿੰਘ ਮੌਜ਼ੂਦ ਸਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media