Tuesday, February 24, 2026

ਸਾਬਕਾ ਮੀਤ ਸਕੱਤਰ ਦਿਲਬਾਗ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਤ ਸਕੱਤਰ ਦਿਲਬਾਗ ਸਿੰਘ ਦੇ ਅਕਾਲ ਚਲਾਣਾ ਕਰ ਜਾਣ `ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਨੇ ਕਿਹਾ ਕਿ ਦਿਲਬਾਗ ਸਿੰਘ ਦੇ ਚਲਾਣੇ ਨਾਲ ਪਰਿਵਾਰ ਅਤੇ ਸਨੇਹੀਆਂ ਨੂੰ ਵੱਡਾ ਘਾਟਾ ਪਿਆ ਹੈ।ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਗੁਰਮੀਤ ਸਿੰਘ ਬੁੱਟਰ, ਤੇਜਿੰਦਰ ਸਿੰਘ ਪੱਡਾ, ਪ੍ਰੀਤਪਾਲ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਕੁਲਦੀਪ ਸਿੰਘ ਰੋਡੇ, ਗੁਰਚਰਨ ਸਿੰਘ ਕੁਹਾਲਾ, ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ਼ਾਹਬਾਜ਼ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਗੁਰਨਾਮ ਸਿੰਘ, ਮਨਜੀਤ ਸਿੰਘ, ਪਰਮਜੀਤ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਨੇ ਵੀ ਸਾਬਕਾ ਮੀਤ ਸਕੱਤਰ ਦਿਲਬਾਗ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …