Sunday, May 31, 2026

ਸਭ ਤੋਂ ਵੱਧ ਸ਼ਰਧਾਲੂਆਂ ਦੀ ਆਮਦ ਵਾਲੇ ਅਸਥਾਨ ਲਈ ਸ਼੍ਰੋਮਣੀ ਕਮੇਟੀ ਨੂੰ ਮਿਲਿਆ ਸਤਿਕਾਰ ਪੱਤਰ

ਐਕਸਕਲੂਸਿਵ ਵਰਲਡ ਰਿਕਾਰਡਜ਼ ਸੰਸਥਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਪ੍ਰਗਟਾਈ ਸ਼ਰਧਾ

ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ) – ਐਕਸਕਲੂਸਿਵ ਵਰਲਡ ਰਿਕਾਰਡਜ਼ ਨਾਂ ਦੀ ਸੰਸਥਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੁਨੀਆਂ ਦੇ ਸਭ ਤੋਂ ਵੱਧ ਸ਼ਰਧਾਲੂਆਂ ਦੀ ਆਮਦ ਵਾਲੇ ਪਵਿੱਤਰ ਅਸਥਾਨ ਦੇ ਸਤਿਕਾਰ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਨਮਾਨ ਪੱਤਰ ਭੇਟ ਕੀਤਾ ਗਿਆ ਹੈ।ਸੰਸਥਾ ਦੇ ਮੁਖੀ ਡਾ. ਪੰਕਜ ਖਟਵਾਨੀ ਅਤੇ ਦੀਪਕ ਥਾਵਾਨੀ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜ ਕੇ ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਸੌਂਪਿਆ।ਡਾ. ਪੰਕਜ ਖਟਵਾਨੀ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸਤਿਕਾਰ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ।ਉਨ੍ਹਾਂ ਕਿਹਾ ਕਿ ਇਹ ਮਹਾਨ ਅਸਥਾਨ ਪੂਰੀ ਦੁਨੀਆ ਦੇ ਸ਼ਰਧਾਲੂਆਂ ਲਈ ਬੇਹੱਦ ਸ਼ਰਧਾ ਦਾ ਪ੍ਰਤੀਕ ਹੈ ਅਤੇ ਲੱਖਾਂ ਸੰਗਤਾਂ ਦੀ ਆਮਦ ਦੇ ਬਾਵਜ਼ੂਦ ਪ੍ਰਬੰਧਕਾਂ ਵੱਲੋਂ ਬੇਹਤਰੀਨ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ।ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਵਡਿਆਈ ਵੱਡੀ ਹੈ ਅਤੇ ਹਰ ਸ਼ਰਧਾਲੂ ਇਥੇ ਨਤਮਸਤਕ ਹੋ ਕੇ ਖੁਸ਼ੀਆਂ ਪ੍ਰਾਪਤ ਕਰਦਾ ਹੈ।ਐਕਸਕਲੂਸਿਵ ਵਰਲਡ ਰਿਕਾਰਡਜ਼ ਨਾਂ ਦੀ ਸੰਸਥਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣੀ ਵੀ ਇਸ ਪਾਵਨ ਅਸਥਾਨ ਪ੍ਰਤੀ ਸਮਰਪਣ ਦਾ ਹੀ ਹਿੱਸਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਵੀ ਮੌਜ਼ੂਦ ਸਨ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …