ਭੀਖੀ, 11 ਜਨਵਰੀ (ਕਮਲ ਜ਼ਿੰਦਲ) – ਸਥਾਨਕ ਸੁਨਾਮ ਰੋਡ ‘ਤੇ ਟੋਲ ਪਲਾਜ਼ੇ ਦੇ ਕੋਲ ਇੱਕ ਸੜਕ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ
ਨੌਜਵਾਨ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ।ਜਿਸ ਨੂੰ ਇਲਾਜ਼ ਲਈ ਬਾਹਰੀ ਹਸਪਤਾਲ ਲਈ ਰੈਫਰ ਕੀਤਾ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ 3 ਨੌਜਵਾਨ ਮੋਟਰਸਾਇਕਲ ‘ਤੇ ਜਾ ਰਹੇ ਸਨ ਕਿ ਇੱਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।ਜਿਸ ਨਾਲ ਇੱਕ ਨੌਜਵਾਨ ਮੁਖਬੀਰ ਸਿੰਘ ਦੀ ਮੋਕੇ ‘ਤੇ ਹੀ ਮੌਤ ਹੋ ਗਈ ਅਤੇ ਦੂਸਰੇ ਨੌਜਵਾਨ ਮੋਹਿਤ ਅਰੋੜਾ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।ਤੀਸਰਾ ਨੌਜਵਾਨ ਵਿਕਰਮ ਕੁਮਾਰ ਗੰਭੀਰ ਰੂਪ ‘ਚ ਜਖਮੀ ਹੋ ਗਿਆ।ਐਸ.ਐਚ.ਓ ਭੀਖੀ ਮਨਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਮਾਨਸਾ ਦੀ ਮੋਰਚਰੀ ਵਿੱਚ ਰਖਵਾ ਦਿੱਤੀਆਂ ਹਨ ਅਤੇ ਜਖਮੀ ਨੌਜਵਾਨ ਨੂੰ ਵੀ ਸਿਵਲ ਹਸਪਤਾਲ ਮਾਨਸਾ ਵਿਖੇ ਭੇਜ ਦਿੱਤਾ ਗਿਆ ਹੈ।ਤਿੰਨੇ ਨੌਜਵਾਨ ਢੰਡਾਰੀ ਕਲਾਂ ਲੁਧਿਆਣਾ ਦੇ ਦੱਸੇ ਜਾਂਦੇ ਹਨ।ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media