ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ, ਈ.ਟੀ.ਓ ਵਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦਾ ਦੌਰਾ
ਕੀਤਾ ਗਿਆ।ਉਨ੍ਹਾਂ ਨੇ ਸਰਕਾਰੀ ਨੌਕਰੀਆਂ ਦੀ ਤਿਆਰੀ ਵਾਸਤੇ ਡੀ.ਬੀ.ਈ.ਈ ਵਿਖੇ ਚੱਲ ਰਹੀਆਂ ਕੋਚਿੰਗ ਕਲਾਸਾਂ ਨੂੰ ਵੇਖਿਆ ਅਤੇ ਕੋਚਿੰਗ ਲੈ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।ਮੁਲਾਕਾਤ ਦੌਰਾਨ ਉਨ੍ਹਾਂ ਨਾਲ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਨੇ ਮੰਤਰੀ ਈ.ਟੀ.ਓ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ‘ਚ ਕਾਊਂਸਲਿੰਗ ਅਤੇ ਪਲੇਸਮੈਂਟ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਲਈ।ਉਨ੍ਹਾਂ ਨੇ ਅੱਜ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਕੋਚਿੰਗ ਅਤੇ ਟਰੇਨਿੰਗ ਵੱਲ ਮੁੜਨ ਲਈ ਪ੍ਰੇਰਿਤ ਕੀਤਾ ਅਤੇ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਭਰਪੂਰ ਫਾਈਦਾ ਚੁੱਕਣ ਦੀ ਅਪੀਲ ਕੀਤੀ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media