ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਸ਼ਹਿਰ ਵਾਸੀਆਂ ਦੇ ਇਤਰਾਜ਼ਾਂ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਵਲੋਂ ਗੋਲਬਾਗ ਪਾਰਕ ਵਿੱਚ ਬਣਨ ਵਾਲੀ ਫੂਡ
ਸਟਰੀਟ ਬਣਾਉਣ ਦਾ ਫੈਸਲਾ ਵਾਪਿਸ ਲੈ ਲਿਆ ਗਿਆ ਹੈ ਅਤੇ ਹੁਣ ਲੋਕਾਂ ਦੇ ਸੁਝਾਅ ’ਤੇ ਹੀ ਫੂਡ ਸਟਰੀਟ ਬਣਾਈ ਜਾਵੇਗੀ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਜਿੰਨਾ ਕੋਲ ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨਰ ਦਾ ਵੀ ਅਹੁੱਦਾ ਹੈ, ਨੇ ਦੱਸਿਆ ਕਿ ਇਹ ਫੈਸਲਾ ਲੋਕਾਂ ਦੇ ਇਤਰਾਜ਼ਾਂ ਨੂੰ ਮੁੱਖ ਰੱਖ ਕੇ ਲਿਆ ਗਿਆ ਹੈ।ਉਨਾਂ ਦੱਸਿਆ ਕਿ ਨਗਰ ਨਿਗਮ ਲਈ ਸਭ ਤੋਂ ਵੱਡੀ ਸਮੱਸਿਆ ਰੇਹੜੀਆਂ ਦੀ ਹੈ।ਆਮ ਤੌਰ ਤੇ ਰੇਹੜੀਆਂ ਦੁਕਾਨਾਂ ਦੇ ਅੱਗੇ ਲੱਗ ਜਾਂਦੀਆਂ ਹਨ, ਜਿਸ ਕਰਕੇ ਦੁਕਾਨਦਾਰ ਵੀ ਪਰੇਸ਼ਾਨ ਹੁੰਦੇ ਹਨ ਅਤੇ ਟ੍ਰੈਫਿਕ ਵਿੱਚ ਵੀ ਸਮੱਸਿਆ ਆਉਂਦੀ ਹੈ।ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਫੂਡ ਸਟਰੀਟ ਵਿਕਸਿਤ ਕਰਨ ਲਈ ਅਧਿਕਾਰੀਆਂ ਨੂੰ ਨਵੀਂ ਯੋਜਨਾਬੰਦੀ ਕਰਨ ਦੀ ਹਦਾਇਤ ਕੀਤੀ ਹੈ।
ਕਮਿਸ਼ਨਰ ਥੋਰੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਵਿੱਚ ਰੇਹੜੀਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਫੂਡ ਸਟਰੀਟ ਕਿਸ ਥਾਂ ’ਤੇ ਬਣਾਈ ਜਾਵੇ, ਸਬੰਧੀ ਆਪਣੇ ਸੁਝਾਅ ਵੱਟਸਐਪ ਨੰਬਰ ‘79738-67446’ ‘ਤੇ ਦੇ ਸਕਦੇ ਹਨ ਤਾਂ ਜੋ ਜਨਤਾ ਦੀ ਸਹੂਲਤ ਅਨੁਸਾਰ ਫੂਡ ਸਟਰੀਟ ਅਨੁਸਾਰ ਵਿਕਸਿਤ ਕੀਤੀ ਜਾ ਸਕੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media