ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ ਪ੍ਰਧਾਨ ਜਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ
ਅਨੁਸਾਰ ਮਦਨ ਮੋਹਨ ਐਸ.ਐਮ.ਓ, ਐਸ.ਜੇ ਧਵਨ ਐਸ.ਐਮ.ਓ ਦੇ ਸਹਿਯੋਗ ਨਾਲ ਸਥਾਨਕ ਸਿਵਲ ਹਸਪਤਾਲ ਵਿਖੇ ਨਵ ਜ਼ੰਮੇ ਬੱਚਿਆਂ ਦੀ ਸੰਭਾਲ ਲਈ ਡਾ. ਨਰੇਸ਼ ਗਰੋਵਰ ਬੱਚਿਆਂ ਦੇ ਮਾਹਿਰ ਅਤੇ ਰੋਟਰੀ ਕਲੱਬ (ਵੇਸਟ) ਵਲੋ ਇੱਕ ਸੈਮੀਨਾਰ ਲਗਾਇਆ ਗਿਆ।ਜਿਸ ਵਿੱਚ ਬੱਚਿਆਂ ਦੇ ਮਾਂ ਬਾਪ ਨੂੰ ਦੱਸਿਆ ਗਿਆ ਕਿ ਇਸ ਕੜਾਕੇ ਦੀ ਠੰਡ ਵਿੱਚ ਨਵ ਜ਼ੰਮੇ ਬੱਚਿਆਂ ਦੀ ਸਾਂਭ ਸੰਭਾਲ ਕਿਸ ਤਰ੍ਹਾਂ ਕਰਨੀ ਹੈ।
ਰੈਡ ਕਰਾਸ ਸੋਸਾਇਟੀ ਵਲੋਂ ਇਸ ਮੋਕੇ ਨਵ ਜ਼ੰਮੇ ਬੱਚਿਆਂ ਦੇ ਮਾਪਿਆਂ ਨੂੰ 30 ਕਿਚਨ ਸੈਟ ਲੋਹਵੀ ਦੇ ਤੋਹਫੇ ਵਜੋਂ ਦਿੱਤੇ ਗਏ।ਇਸ ਮੋਕੇ ਅਸੀਸਇੰਦਰ ਸਿੰਘ, ਕਾਰਜ਼ਕਾਰੀ ਸਕੱਤਰ ਰੈਡ ਕਰਾਸ ਸੋਸਾਇਟੀ ਅਤੇ ਸਮੂਹ ਰੈਡ ਕਰਾਸ ਦਾ ਸਟਾਫ ਮੈਂਬਰ ਮੋਜ਼ੂਦ ਸਨ ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media