Wednesday, February 25, 2026

ਤੀਸਰੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ‘ਆਪੇ ਗੁਰੁ ਚੇਲਾ’ ਨਗਰ ਕੀਰਤਨ

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਤੀਸਰੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਅਗਲੇ ਪੜਾਅ ਗੁਰਦੁਆਰਾ ਮੈਹਦੇਆਣਾ ਸਾਹਿਬ ਪਾਤਸ਼ਾਹੀ ਦਸਵੀਂ ਲਈ ਰਵਾਨਾ ਹੋਇਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ।
ਨਗਰ ਕੀਰਤਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਤੋਂ ਚੱਲ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ’ਤੇ ਜੱਸੋਵਾਲ, ਖੇੜੀ ਚਮੇੜੀ, ਜੋਧਾਂ, ਖਡੂਰ, ਮੋਹੀ, ਘੁਮਾਣ, ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਸੁਧਾਰ, ਐਤੀਆਣਾ, ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਹੇਰਾਂ, ਰਾਜੋਆਣਾ, ਤਲਵੰਡੀ, ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ, ਬੱਸੀਆ, ਕਮਾਲਪੁਰ, ਲੰਮੇ ਜੱਟਪੁਰਾ, ਮਾਣੂਕੇ ਆਦਿ ਤੋਂ ਹੁੰਦਾ ਹੋਇਆ ਗੁਰਦੁਆਰਾ ਮੈਹਦੇਆਣਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਪੁੱਜਾ।ਰਸਤੇ ਵਿਚ ਵੱਖ-ਵੱਖ ਪੜਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਭੇਟ ਕੀਤਾ ਗਿਆ।ਨਗਰ ਕੀਰਤਨ ਗੁਰਦੁਆਰਾ ਮੈਹਦੇਆਣਾ ਸਾਹਿਬ ਪਾਤਸ਼ਾਹੀ ਦਸਵੀਂ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਪਾਤਸ਼ਾਹੀ ਦਸਵੀਂ ਜੈਤੋ ਲਈ ਰਵਾਨਾ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖਾਲਸਾ, ਅੰਤ੍ਰਿੰਗ ਮੈਂਬਰ ਰਘਬੀਰ ਸਿੰਘ ਸਹਾਰਨਮਾਜਰਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਕੇਵਲ ਸਿੰਘ ਬਾਦਲ, ਗੁਰਮੀਤ ਸਿੰਘ ਬੂਹ, ਹਰਪ੍ਰੀਤ ਸਿੰਘ ਗਰਚਾ, ਚਰਨ ਸਿੰਘ ਆਲਮਗੀਰ, ਬੀਬੀ ਰਾਜਿੰਦਰ ਕੌਰ, ਸੁਖਵਿੰਦਰ ਸਿੰਘ ਸੋਖੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਪ੍ਰਿਤਪਾਲ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਤੇਜਿੰਦਰਪਾਲ ਸਿੰਘ ਲਾਡਵਾ, ਸੀਨੀਅਰ ਅਕਾਲੀ ਆਗੂ ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਰਣਜੀਤ ਸਿੰਘ ਢਿੱਲੋਂ, ਦਰਸ਼ਨ ਸਿੰਘ ਸ਼ਿਵਾਲਿਕ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਭਿੰਦਰ ਸਿੰਘ ਪਟਿਆਲੇ ਵਾਲੇ, ਹੈਡ ਗ੍ਰੰਥੀ ਭਾਈ ਬਲਵਿੰਦਰ ਸਿੰਘ, ਭਾਈ ਗੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …