ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਵਿੱਦਿਅਕ ਸੰਸਥਾ ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੇ ਖੇਡ ਖੇਤਰ ਵਿੱਚ ਨੈਸ਼ਨਲ
ਪੱਧਰ ‘ਤੇ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਦਾ ਇੱਕ ਸਮਾਗਮ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਨਮਾਨ ਕੀਤਾ ਗਿਆ ਤੇ ਸੰਸਥਾ ਵਲੋਂ ਵਿਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸ਼ਾਨਦਾਰ ਪ੍ਰਾਪਤੀਆਂ ਦੀਆਂ ਸ਼ੁਭਕਾਮਨਾਵਾਂ ਭੇਂਟ ਕੀਤੀਆਂ।ਸਕੂਲ ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ ਤੇ ਕਮਲ ਗੋਇਲ ਨੇ ਦੱਸਿਆ ਕਿ ਇਸ ਸਕੂਲ ਦੀ ਵਿਦਿਆਰਥਣ ਇਸ਼ਿਤਾ ਨੇ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿਖੇ ਹੋਇਆ ਸਕੂਲ ਨੈਸ਼ਨਲ ਖੇਡਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦੇ ਹੋਏ ਟੀਮ ਪੱਧਰ ‘ਤੇ ਸੋਨ ਤਮਗਾ ਹਾਸਲ ਕੀਤਾ ਸੀ।ਉਨ੍ਹਾਂ ਦੱਸਿਆ ਕਿ ਪੰਜਾਬ ਗਰਲਜ਼ ਸਕੂਲ ਦੀ ਅੰਡਰ-19 ਟੀਮ ਨੇ ਵਿਜੇਵਾੜਾ ਵਿਖੇ 67ਵੀਆਂ ਸਕੂਲ ਖੇਡਾਂ ਦੇ ਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਵਿੱਚ ਗੋਲਡ ਮੈਡਲ ਹਾਸਲ ਕੀਤਾ ਸੀ।ਇਸ ਤੋਂ ਇਲਾਵਾ ਬੈਲਟ ਰੈਸਲਿੰਗ ਅੰਡਰ-19 ਦੇ ਨੈਸ਼ਨਲ ਮੁਕਾਬਲੇ ‘ਚ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੀ ਸਕੂਲ ਦੀ ਵਿਦਿਆਰਥਣ ਰਮਨਦੀਪ ਕੌਰ ਤੇ ਅੰਡਰ-11 ਵਿੱਚ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਮਾਧਵ ਬਾਵਾ ਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਨਮਾਨ ਕੀਤਾ ਗਿਆ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media