ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵੱਲੋਂ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ‘ਤੇ
ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਕਿਹਾ ਕਿ ਗੁਰੂ ਸਾਹਿਬ ਇੱਕ ਮਹਾਨ ਅਧਿਆਤਮਕ ਆਗੂ, ਯੋਧਾ, ਕਵੀ ਅਤੇ ਦਾਰਸ਼ਨਿਕ ਹੋਏ ਹਨ।ਉਹ ਅਜਿਹੀ ਮਹਾਨ ਸ਼ਖ਼ਸ਼ੀਅਤ ਸਨ, ਜਿੰਨ੍ਹਾਂ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ ਅਤੇ ਔਰੰਗਜ਼ੇਬ ਦੀ ਮੁਸਲਿਮ ਕੱਟੜਤਾ ਵਿਰੁੱਧ ਅਵਾਜ਼ ਉਠਾ ਕੇ ਹਿੰਦੂਆਂ ਅਤੇ ਸਿੱਖਾਂ ਦੀ ਰੱਖਿਆ ਕੀਤੀ ਸੀ।ਵਿਦਿਆਰਥੀਆਂ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਅਤੇ ਫਲਸਫਿਆਂ `ਤੇ ਅਧਾਰਿਤ ਕਵਿਤਾਵਾਂ ਵੀ ਸੁਣਾਈਆਂ ਅਤੇ ਉਨ੍ਹਾਂ ਦੇ ਆਦਰਸ਼ਾਂ, ਕਦਰਾਂ-ਕੀਮਤਾਂ ਅਤੇ ਵਿਚਾਰਧਾਰਾ ਬਾਰੇ ਗੱਲ ਕੀਤੀ ਅਤੇ ਉਨ੍ਹਾਂ ਦੁਆਰਾ ਦਰਸਾਏ ਮਾਰਗ ਤੇ ਚੱਲਣ ਦਾ ਪ੍ਰਣ ਕੀਤਾ ।
ਪੰਜਾਬ ਜ਼ੋਨ `ਏ` ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਅਤੇ ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media