Sunday, August 2, 2026

ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਸੈਮੀਨਾਰ 18 ਜਨਵਰੀ ਨੂੰ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿਖੇ ਡੇਅਰੀ ਵਿਕਾਸ ਵਿਭਾਗ ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਪਿੰਡ ਮਿਆਦੀਕਲਾਂ ਬਲਾਕ ਅਜਾਨਾਲਾ ਵਿਖੇ 18 ਜਨਵਰੀ 2024 ਨੂੰ ਸਵੇਰੇ 10:00 ਵਜੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਜਾਵੇਗਾ।ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਨੇ ਡੇਅਰੀ ਫਾਰਮਰਾਂ ਨੂੰ ਅਪੀਲ ਕੀਤੀ ਕਿ ਉਹ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਵਿੱਚ ਪਹੁੰਚ ਕੇ ਸਰਕਾਰ ਦੀਆਂ ਸਕੀਮਾ ਦਾ ਲਾਭ ਉਠਾਉਣ ਸੈਮੀਨਾਰ ਵਿੱਚ ਡੇਅਰੀ ਫਾਰਮਰਾਂ ਨੂੰ ਉਹਨਾਂ ਦੇ ਪਸ਼ੂਆਂ ਨੂੰ ਮਿਨਰਲ ਮਿਕਸਚਰ (ਧਾਤਾਂ ਦਾ ਚੂਰਾ) ਅਤੇ ਕਿੱਟਾਂ ਦੇ ਨਾਲ ਲਿਟਰੇਚਰ ਮੁਫਤ ਵੰਡਿਆ ਜਾਵੇਗਾ।ਇਸ ਸਬੰਧੀ ਜਾਣਕਾਰੀ ਲਈ dd.dairy.asr@punjab.gov.in ਫੋਨ ਨੰ: 0183-2263083 ਸੰਪਰਕ ਕਰ ਸਕਦੇ ਹਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …