Sunday, August 2, 2026

ਖ਼ਾਲਸਾ ਕਾਲਜ ਫ਼ਾਰਮੇਸੀ ਵਿਖੇ ਲੋਹੜੀ ਮਨਾਈ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਲੋਹੜੀ ਦਾ ਤਿਉਹਾਰ ਡਾਇਰੈਕਟਰ ਡਾ. ਆਰ.ਕੇ ਧਵਨ ਦੇ ਸਹਿਯੋਗ ਨਾਲ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਬੜ੍ਹੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਡਾ. ਧਵਨ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਲੋਹੜੀ ਦੀਆਂ ਵਧਾਈ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਮਿਲਵਰਤਨ ਅਤੇ ਖੁਸ਼ੀਆਂ ਦਾ ਤਿਉਹਾਰ ਹੈ ਅਤੇ ਇਸ ਦੇ ਨਾਲ ਹੀ ਦੁੱਲੇ ਭੱਟੀ ਦੀ ਕਥਾ ਨਾਲ ਸਬੰਧ ਰੱਖਦਾ ਹੈ।
ਉਨ੍ਹਾਂ ਕਿਹਾ ਕਿ ਇਹ ਵੀ ਲੋਕਧਾਰਾ ਮੰਨੀ ਜਾਂਦੀ ਹੈ ਕਿ ਕੱਤਕ ’ਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੋਣ ਕਾਰਨ ਕਿਰਨਾਂ ਪ੍ਰਿਥਵੀ ਤੱਕ ਆਉਂਦਿਆਂ ਗਰਮ ਨਹੀਂ ਰਹਿੰਦੀਆਂ, ਪੁਰਾਤਨ ਕਾਲ ’ਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘੱਟ ਜਾਣ ਨਾਲ ਜੋੜਦੇ ਸਨ।ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲੀ ਜਾਂਦੀ ਸੀ।ਵਿਦਿਆਰਥਣਾਂ ਨੇ ਲੋਹੜੀ ਨਾਲ ਸਬੰਧਿਤ ਲੋਕ ਗੀਤ ਗਾ ਅਤੇ ਨੱਚ ਟੱਪ ਕੇ ਆਪਣੀ ਪ੍ਰਤਿੱਭਾ ਦਾ ਪ੍ਰਦਰਸ਼ਨ ਕੀਤਾ।ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਮੁੰਗਫਲੀ, ਰਿਓੜੀਆਂ, ਚਿੜਵੜੇ ਤੇ ਗਚਕ ਆਦਿ ਦਾ ਸਵਾਦ ਮਾਣਿਆ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …