Sunday, August 2, 2026

ਐਡਵੋਕੇਟ ਧਾਮੀ ਨੇ ਦਸਮੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ

ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਇਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਜ਼ਬਰ ਜ਼ੁਲਮ ਵਿਰੁੱਧ ਅਵਾਜ਼ ਉਠਾਈ ਅਤੇ ਮਨੁੱਖਤਾਂ ਨੂੰ ਸਵੈਮਾਨ ਨਾਲ ਜੀਵਨ ਜੀਣ ਲਈ ਉਤਸ਼ਾਹਿਤ ਕੀਤਾ।ਗੁਰੂ ਸਾਹਿਬ ਵੱਲੋਂ ਮਾਨਵਤਾ ਲਈ ਆਪਣਾ ਪਰਿਵਾਰ ਵਾਰਨਾ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਇੱਕ ਵਿਲੱਖਣ ਮਿਸਾਲ ਹੈ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਅਵਾਜ਼ ਬੁਲੰਦ ਕਰਨ ਦਾ ਪ੍ਰਣ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ‘ਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …