Tuesday, March 24, 2026

ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਲਾਈਨ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਂਲਡਰ-ਡੇਅ ਮਨਾਇਆ ਗਿਆ

PPN2712201412

PPN2712201413

ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ) – ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਲਾਈਨ ਦੇ ਕਾਨਫਰੰਸ ਹਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਂਲਡਰ-ਡੇਅ ਮਨਾਇਆ ਗਿਆ।ਜਿਸ ਵਿੱਚ ਸਥਾਨਕ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਦੇ ਪ੍ਰੈਜੀਡੈਂਟ ਸ੍ਰੀ ਸੁਖਦੇਵ ਸਿੰਘ ਛੀਨਾ, ਆਈ.ਪੀ.ਐਸ (ਰਿਟਾਇਡ) ਸਮੇਤ 150 ਰਿਟਾਇਰਡ ਪੁਲਿਸ ਕਰਮਚਾਰੀਆਂ ਨੇ ਸ਼ਿਰਕਤ ਕੀਤੀ ।ਰਿਟਾਇਡ ਪੁਲਿਸ ਵੈਲਫੇਅਰ ਐਸੋਸੀਏਸ਼ਨ ਦੀਆਂ ਮਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਕਮਿਸ਼ਨਰੇਟ ਪੁਲਿਸ ਵੱਲੋ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਦਫਤਰ ਵਾਸਤੇ ਇੱਕ ਕੰਪਿਉਟਰ ਦਿੱਤਾ ਗਿਆ ਅਤੇ ਸਭ ਤੋ ਬਜੁਰਗ ਪੰਜ ਰਿਟਾਇਡ ਪੁਲਿਸ ਕਰਮਚਾਰੀਆਂ ਨੂੰ ਸ਼ਾਲ ਦੇ ਕੇ ਸਮਾਨਤ ਕੀਤਾ ਗਿਆ।ਇਸ ਐਲਡਰ-ਡੇ ਨੂੰ ਮਨਾਉਂਣ ਸਮੇਂ ਸ੍ਰੀ ਬਿਕਰਮਪਾਲ ਸਿੰਘ ਭੱਟੀ, ਆਈ.ਪੀ.ਐਸ, ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਸ੍ਰੀ ਧਰੂਮਣ ਨਿੰਬਲੇ ਆਈ.ਪੀ.ਐਸ, ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਟਰੈਫਿਕ ਅਤੇ ਸ੍ਰੀ ਕੁਲਜੀਤ ਸਿੰਘ, ਪੀ.ਪੀ.ਐਸ ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਮਨਮਿੰਦਰ ਸਿੰਘ ਅਤੇ ਹੋਰ ਗਜਟਿਡ ਅਫਸਰ ਸ਼ਾਮਿਲ ਹੋਏ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply