Thursday, September 24, 2026

ਦਿਵਿਆਂਗਾਂ ਨੂੰ 22 ਜਨਵਰੀ ਨੂੰ ਵੰਡੇ ਜਾਣਗੇ ਸਹਾਇਕ ਉਪਕਰਨ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ ਪਿਛਲੇ ਸਾਲ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਸਨ।ਉਸ ਸਮੇਂ ਦੌਰਾਨ ਜਿਨਾਂ ਦਿਵਿਆਂਗਾਂ ਦੀ ਮੈਡੀਕਲ ਅਸੈਸਮੈਂਟ ਕੀਤੀ ਗਈ ਸੀ, ਉਨ੍ਹਾਂ ਨੂੰ ਹੁਣ ਸਹਾਇਕ ਉਪਕਰਨਾਂ ਦੀ ਵੰਡ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲਬਾਗ, ਅਟਾਰੀ ਅਤੇ ਮਜੀਠਾ ਵਿਖੇ ਲਗਾਏ ਗਏ ਅਸੈਸਮੈਂਟ ਕੈਂਪ ਧਾਰਕਾਂ ਨੂੰ 22 ਜਨਵਰੀ ਨੂੰ ਸਰਕਾਰੀ ਸੀਨੀਅਰ ਸਕੂਲ ਸੈਕੰਡਰੀ ਗੋਲਬਾਗ ਵਿਖੇ ਸਹਾਇਕ ਉਪਕਰਨ ਵੰਡੇ ਜਾਣਗੇ।ਉਨਾਂ ਦਿਵਿਆਂਗਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨਾਂ ਕੈਂਪਾਂ ਵਿੱਚ ਜ਼ਰੂਰ ਪੁੱਜਣ ਅਤੇ ਆਪੋ ਆਪਣੇ ਸਹਾਇਕ ਉਪਰਕਨ ਪ੍ਰਾਪਤ ਕਰਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …