Monday, July 8, 2024

ਐਸ.ਜੀ.ਪੀ.ਸੀ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਕੈਂਪਾਂ ਨੂੰ ਭਰਵਾਂ ਹੁੰਗਾਰਾ – ਡਿਪਟੀ ਕਮਿਸ਼ਨਰ

ਵੋਟਰ ਰਜਿਸਟ੍ਰੇਸ਼ਨ ਲਈ 29 ਫਰਵਰੀ ਤੱਕ ਨਿਰੰਤਰ ਜਾਗਰੂਕਤਾ ਮੁਹਿੰਮ ਜਾਰੀ ਰਹੇਗੀ

ਦਿੜ੍ਹਬਾ, 21 ਜਨਵਰੀ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਜਾਰੀ ਕੀਤੇ ਨਿਰਦੇਸ਼ਾਂ ਤਹਿਤ ਦੋ ਰੋਜ਼ਾ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਗਏ।ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲਿਆ।ਕੈਂਪਾਂ ਦੌਰਾਨ ਰਿਵਾਇਜ਼ਿੰਗ ਅਥਾਰਟੀਆਂ ਦੇ ਅਮਲੇ ਨੇ ਯੋਗ ਵੋਟਰਾਂ ਦੇ ਫਾਰਮ ਭਰਨ ਵਿੱਚ ਸਹਾਇਤਾ ਕੀਤੀ ਅਤੇ ਵੋਟ ਬਣਵਾਉਣ ਦੇ ਨਿਯਮਾਂ ਬਾਰੇ ਜਾਗਰੂਕ ਕੀਤਾ।ਵੱਖ-ਵੱਖ ਗੁਰਦੁਆਰਾ ਚੋਣ ਹਲਕਿਆਂ ਵਿੱਚ ਰਿਵਾਇਜ਼ਿੰਗ ਅਥਾਰਟੀ-ਕਮ-ਉਪ ਮੰਡਲ ਮੈਜਿਸਟਰੇਟ ਨੇ ਕੈਂਪਾਂ ਦਾ ਜਾਇਜ਼ਾ ਲਿਆ ਅਤੇ ਕਰਮਚਾਰੀਆਂ ਨੂੰ 29 ਫਰਵਰੀ ਤੱਕ ਨਿਰੰਤਰ ਵੋਟਰ ਰਜਿਸਟ੍ਰੇਸ਼ਨ ਲਈ ਜਾਗਰੂਕਤਾ ਮੁਹਿੰਮ ਚਲਾਉਣ ਲਈ ਪ੍ਰੇਰਿਤ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਈ ਵੀ ਯੋਗ ਵਿਅਕਤੀ ਗੁਰਦੁਆਰਾ ਚੋਣ ਹਲਕਾ 41-ਮੂਣਕ ਲਈ ਉਪ ਮੰਡਲ ਮੈਜਿਸਟਰੇਟ ਮੂਣਕ, ਗੁਰਦੁਆਰਾ ਚੋਣ ਹਲਕਾ 42-ਸੁਨਾਮ ਲਈ ਉਪ ਮੰਡਲ ਮੈਜਿਸਟਰੇਟ ਸੁਨਾਮ, ਗੁਰਦੁਆਰਾ ਚੋਣ ਹਲਕਾ 43-ਲੌਂਗੋਵਾਲ ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸੰਗਰੂਰ, ਗੁਰਦੁਆਰਾ ਚੋਣ ਹਲਕਾ 47-ਧੂਰੀ ਲਈ ਉਪ ਮੰਡਲ ਮੈਜਿਸਟਰੇਟ ਧੂਰੀ, ਗੁਰਦੁਆਰਾ ਚੋਣ ਹਲਕਾ 50-ਸੰਗਰੂਰ ਲਈ ਉਪ ਮੰਡਲ ਮੈਜਿਸਟਰੇਟ ਸੰਗਰੂਰ, ਗੁਰਦੁਆਰਾ ਚੋਣ ਹਲਕਾ 51-ਦਿੜ੍ਹਬਾ ਲਈ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਦੇ ਦਫ਼ਤਰ ਵਿਖੇ ਇਹ ਫਾਰਮ ਭਰ ਕੇ ਜਮ੍ਹਾਂ ਕਰਵਾ ਸਕਦਾ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …