ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਵਿਧਾਨ ਸਭਾ ਹਲਕਾ
ਦਿੜ੍ਹਬਾ ਤੋਂ 43 ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਾਹੀਂ ਰਵਾਨਾ ਹੋਏ।ਇਸ ਤੋਂ ਪਹਿਲਾਂ ਵੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਦਿੜ੍ਹਬਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਵੱਡੀ ਗਿਣਤੀ ਸ਼ਰਧਾਲੂ ਇਸ ਸਕੀਮ ਤਹਿਤ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਚੁੱਕੇ ਹਨ।ਇਸ ਵਿਸ਼ੇਸ਼ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼ ਧੰਨਵਾਦ ਕੀਤਾ।ਪ੍ਰਸਾਸ਼ਨ ਤਰਫ਼ੋਂ ਸਮੂਹ ਸ਼ਰਧਾਲੂਆਂ ਨੂੰ ਸਫ਼ਰ ਦੌਰਾਨ ਸਹੂਲਤ ਲਈ ਸਵਾਗਤੀ ਕਿੱਟ ਵੀ ਮੁਫ਼ਤ ਦਿੱਤੀ ਗਈ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media