ਅਜਨਾਲਾ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਯੁੱਧਿਆ ਵਿਖੇ ਰਾਮ ਮੰਦਰ ਦੇ ਉਦਘਾਟਨੀ
ਜਸ਼ਨਾਂ ਦੀ ਸਮੁੱਚੇ ਭਾਈਚਾਰੇ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਾਡੇ ਲਈ ਬੜਾ ਸੁਨਹਿਰੀ ਮੌਕਾ ਹੈ ਕਿ ਸਾਡੀ ਪੀੜੀ ਨੂੰ ਕਿਸੇ ਇਤਿਹਾਸਿਕ ਮੰਦਰ ਦੇ ਉਦਘਾਟਨੀ ਜਸ਼ਨ ਵੇਖਣ ਦਾ ਮੌਕਾ ਮਿਲਿਆ ਹੈ।ਉਹਨਾਂ ਨੇ ਕਿਹਾ ਕਿ ਸਾਡੇ ਸਾਰੇ ਗੁਰੂਆਂ, ਪੈਗੰਬਰਾਂ, ਪੀਰਾਂ ਨੇ ਆਪਸੀ ਭਾਈਚਾਰੇ, ਪ੍ਰੇਮ, ਪਿਆਰ ਅਤੇ ਚੰਗੇ ਇਨਸਾਨ ਬਣਨ ਦਾ ਸੱਦਾ ਦਿੱਤਾ ਹੈ।ਧਾਲੀਵਾਲ ਨੇ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਅਸੀਂ ਸਾਰੇ ਇਨਾਂ ਗੁਰੂਆਂ, ਪੀਰਾਂ ਦੇ ਦਿੱਤੇ ਹੋਏ ਸੱਦੇ ‘ਤੇ ਚੱਲਦਿਆਂ ਆਪਣੇ ਜੀਵਨ ‘ਚ ਅਪਨਾਈਏ।ਉਨਾਂ ਅੱਜ ਅਜਨਾਲਾ ਵਿਖੇ ਵੱਖ-ਵੱਖ ਮੰਦਰਾਂ ਵਲੋਂ ਕਰਵਾਏ ਗਏ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਅਤੇ ਸਮੁੱਚੇ ਰਾਮ ਭਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।
ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪੰਜਾਬ ਦੇ ਵਿਕਾਸ ਲਈ ਯਤਨਸ਼ੀਲ ਹੈ ਅਤੇ ਇਹ ਸਮੁੱਚੇ ਭਾਈਚਾਰਿਆਂ ਦੇ ਸਹਿਯੋਗ ਬਿਨਾਂ ਸੰਭਵ ਨਹੀਂ ਹੋ ਸਕਦਾ।ਉਨਾਂ ਕਿਹਾ ਕਿ ਪੰਜਾਬ ਦੇ ਭਾਈਚਾਰਕ ਸਾਂਝ ਸਮੁੱਚੀ ਦੁਨੀਆਂ ’ਤੇ ਇਕ ਮਿਸਾਲ ਹੈ ਅਤੇ ਹੁਣ ਮੌਕਾ ਹੈ ਕਿ ਅਸੀਂ ਪੰਜਾਬ ਸਰਕਾਰ ਵਲੋਂ ਹਰੇਕ ਖੇਤਰ ਵਿੱਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਨਿਗਰਾਨੀ ਅਤੇ ਇਸ ਦੀ ਫੀਡ ਬੈਕ ਦਿੰਦੇ ਹੋਏ ਸਾਰੇ ਕੰਮਾਂ ਨੂੰ ਆਪਣੀ ਨਿਗ੍ਹਾ ਹੇਠ ਪੂਰੇ ਕਰਵਾਈਏ।ਉਨਾਂ ਕਿਹਾ ਕਿ ਤੁਸੀਂ ਜਿਸ ਆਸ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣਾਈ ਹੈ, ਸਰਕਾਰ ਹਰੇਕ ਉਸ ਸੁਪਨੇ ਨੂੰ ਪੂਰਾ ਕਰੇਗੀ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media