Monday, July 8, 2024

ਪ੍ਰਕਾਸ਼ ਦਿਹਾੜੇ ਸਬੰਧੀ ਵੰਡੇ ਫਰੀ ਕੱਪੜੇ

ਭੀਖੀ, 22 ਜਨਵਰੀ (ਕਮਲ ਜ਼ਿੰਦਲ) – ਸ਼ਹਿਰ ਦੇ ਕੁੱਝ ਸਮਾਜ ਸੇਵੀ ਵਿਅਕਤੀਆਂ ਨੇ ਕੜਾਕੇ ਦੀ ਪੈ ਰਹੀ ਠੰਢ ਦੌਰਾਨ ਜਰੂਰਤਮੰਦ ਲੋਕਾਂ ਲਈ ਗਰਮ ਕੱਪੜੇ ਮੁਫਤ ਵਿੱਚ ਦੇਣ ਦਾ ਬੀੜਾ ਚੁੱਕਿਆ ਹੈ।ਇਸ ਵਾਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਇਹ ਫਰੀ ਸੇਵਾ ਕੀਤੀ ਗਈ ਹੈ।ਸਮਾਜ ਸੇਵੀ ਰਾਮ ਸਿੰਘ ਅਕਲੀਆ ਦਾ ਕਹਿਣਾ ਹੈ ਕਿ ਉਨ੍ਹਾਂ ਕੁੱਝ ਸਾਥੀਆਂ ਸਮੇਤ ਇਕੱਠੇ ਹੋ ਕੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਉਨਾਂ ਪਾਸੋਂ ਫਾਲਤੂ ਕੱਪੜੇ ਲੈ ਕੇ ਸਾਫ ਕਰਨ ਉਪਰੰਤ ਜਰੂਰਤਮੰਦ ਲੋਕਾਂ ਨੂੰ ਦਿੱਤੇ ਜਾ ਰਹੇ ਹਨ, ਤਾਂ ਜੋ ਉਹ ਕੜਾਕੇ ਦੀ ਠੰਡ ਵਿੱਚ ਆਪਣਾ ਬਚਾਅ ਕਰ ਸਕਣ।ਉਨ੍ਹਾਂ ਕਿਹਾ ਕਿ ਕੋਈ ਵੀ ਲੋੜਵੰਦ ਵਿਅਕਤੀ ਉਨ੍ਹਾਂ ਨਾਲ ਸੰਪਰਕ ਕਰਕੇ ਇਹ ਕੱਪੜੇ ਲੈ ਸਕਦਾ ਹੈ।
ਇਸ ਮੌਕੇ ਦਰਸ਼ਨ ਸਿੰਘ ਖਾਲਸਾ, ਟਹਿਲ ਸਿੰਘ, ਜਗਸੀਰ ਸਿੰਘ, ਦਿਲਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …