Sunday, May 31, 2026

ਅਕਾਲ ਅਕੈਡਮੀ ਚੀਮਾਂ ਪੀ.ਐਸ.ਈ.ਬੀ ਵਲੋਂ ਨਸ਼ਾ-ਵਿਰੋਧੀ ਜਾਗਰੂਕਤਾ ਰੈਲੀ ਦਾ ਆਯੋਜਨ

ਸੰਗਰੂਰ, 22 ਜਨਵਰੀ (ਜਗਸੀਰ ਲੌਂਗਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾਂ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਸ਼ਾ-ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ।ਥਾਣਾ ਚੀਮਾਂ ਦੇ ਐਸ.ਐਚ.ਓ  ਲਖਬੀਰ ਸਿੰਘ ਅਤੇ ਡੀ.ਐਸ.ਪੀ ਸੁਨਾਮ ਭਰਪਰ ਸਿੰਘ ਨੇ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ।ਡੀ.ਐਸ.ਪੀ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੜ੍ਹਾਈ ਅਤੇ ਖੇਡਾਂ ਵਿੱਚ ਰੁਚੀ ਲੈਣ ਲਈ ਪ੍ਰੇਰਨਾ ਦਿੰਦਿਆਂ ਆਪਣੇ ਵਿਚਾਰ ਬੱਚਿਆਂ ਨਾਲ ਸਾਂਝੇ ਕੀਤੇ।ਇਸ ਸਮੇਂ ਅਕਾਲ ਅਕੈਡਮੀ (ਪੀ.ਐਸ.ਈ.ਬੀ) ਚੀਮਾਂ ਦੇ ਪ੍ਰਿੰਸੀਪਲ ਗੁਰਪ੍ਰੀਤ ਕੌਰ, ਅਕਾਲ ਅਕੈਡਮੀ ਚੀਮਾਂ (ਸੀ.ਬੀ.ਐਸ.ਈ) ਦੇ ਪ੍ਰਿੰਸੀਪਲ ਨੀਨਾ ਸ਼ਰਮਾ ਅਤੇ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸਿਮਰਨਜੀਤ ਸਿੰਘ ਅਤੇ ਨਿਰਵੈਲ ਸਿੰਘ ਅਤੇ ਲਖਬੀਰ ਸਿੰਘ ਹਾਜ਼ਰ ਸਨ।ਭਰਪੂਰ ਸਿੰਘ ਨੇ ਅਕੈਡਮੀ ਦੇ ਰਾਸ਼ਟਰੀ-ਪੱਧਰ ਦੀਆਂ ਖੇਡਾਂ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …