Monday, July 28, 2025
Breaking News

ਸ਼ੋਭਾ ਯਾਤਰਾ ਲਈ ਲਾਇਆ ਲੰਗਰ

ਭੀਖੀ, 22 ਜਨਵਰੀ (ਕਮਲ ਜ਼ਿੰਦਲ) – ਧਾਰਮਿਕ ਸੰਸਥਾਵਾਂ ਅਤੇ ਸਥਾਨਕ ਮਹਿਤਾ ਚੌਂਕ ਦੇ ਨਿਵਾਸੀਆਂ ਵਲੋਂ ਅਯੋਧਿਆ ਵਿਖੇ ਨਵੇਂ ਬਣੇ ਮੰਦਿਰ ਵਿੱਚ ਸ੍ਰੀ ਰਾਮ ਲੱਲਾ ਜੀ ਦੀ ਮੂਰਤੀ ਸਥਾਪਨਾ ਨੂੰ ਲੈ ਕੇ ਅੱਜ ਕੱਢੀ ਗਈ ਸ਼ੋਭਾ ਯਾਤਰਾ ਲਈ ਕੌਫੀ ਅਤੇ ਬਿਸਕੁੱਟਾਂ ਦਾ ਲੰਗਰ ਅਤੁੱਟ ਵਰਤਾਇਆ ਗਿਆ।ਦੀਪਕ ਸ਼ਰਮਾ ਨੇ ਕਿਹਾ ਕਿ ਧਾਰਮਿਕ ਪ੍ਰੋਗਰਾਮ ਸਭ ਦੇ ਸਾਂਝੇ ਹੁੰਦੇ ਹਨ, ਜਿੰਨਾਂ ਵਿੱਚ ਹਰ ਇੱਕ ਦਾ ਸਹਿਯੋਗ ਜਰੂਰੀ ਹੈ।ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਲਈ ਇਹ ਲੰਗਰ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਲਾਇਆ ਗਿਆ ਹੈ।ਇਸ ਮੌਕੇ ਹਰਸ਼ ਸਿੰਗਲਾ, ਦੀਪਕ ਸ਼ਰਮਾ, ਮੀਨਾ ਰਾਣੀ, ਰੀਤਿਕਾ ਗਰਗ, ਗੱਗੀ, ਅਮਨੀ, ਪ੍ਰੀਤ ਸ਼ਰਮਾ, ਮੋਹਿਤ, ਬਾਲ ਕ੍ਰਿਸ਼ਨ, ਜੀਵਨ ਸਿੰਗਲਾ, ਗਗਨ ਸਿੰਗਲਾ ਅਤੇ ਕੋਮਲ ਸ਼ਰਮਾ ਵੀ ਹਾਜ਼ਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …