Sunday, October 25, 2026

ਖ਼ਾਲਸਾ ਕਾਲਜ ਸਕੂਲ ਨੇ 67ਵੀਆਂ ਨੈਸ਼ਨਲ ਖੇਡਾਂ ਦੌਰਾਨ ਹੈਂਡਬਾਲ ‘ਚ ਹਾਸਲ ਕੀਤੇ ਮੈਡਲ

ਅੰਮ੍ਰਿਤਸਰ, 22 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹ ਰਹੇ ਲੜਕਿਆਂ ਨੇ 67ਵੀਆਂ ਅੰਤਰ ਸਕੂਲ ਖੇਡਾਂ ਦੌਰਾਨ ਅੰਡਰ-14 ਹੈਂਡਬਾਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ।ਸਕੂਲ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਦਿੱਲੀ ‘ਚ ਕਾਰਵਾਈਆਂ 67ਵੀਆਂ ਅੰਤਰ ਸਕਲ ਨੈਸ਼ਨਲ ਹੈਂਡਬਾਲ ਖੇਡਾਂ ’ਚ ਸਕੂਲ ਦੇ ਖਿਡਾਰੀਆਂ ਰਾਘਵ ਕੁਮਾਰ ਤੇ ਮਨਤੇਜ ਸਿੰਘ ਵਲੋਂ ਕਾਂਸੀ ਦੇ ਤਮਗੇ ਹਾਸਲ ਕੀਤੇ ਹਨ।
ਇਸ ਮੌਕੇ ਡਾ: ਗੋਗੋਆਣੀ ਨੇ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਸਕੂਲ ਖੇਡ ਮੁਖੀ ਰਣਕੀਰਤ ਸਿੰਘ ਸੰਧੂ, ਹੈਂਡਬਾਲ ਕੋਚ ਜਸਵੰਤ ਸਿੰਘ ਢਿੱਲੋਂ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …