Sunday, August 30, 2026

ਮੈਗਾ ਪਲੇਸਮੈਂਟ ਕੈਂਪ 24 ਜਨਵਰੀ ਨੂੰ

ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਡਿਪਟੀ ਡਾਇਰੈਕਟਰ ਦਫਤਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 24 ਜਨਵਰੀ 2024 ਨੂੰ ਇੱਕ ਮੈਗਾ ਪਲੇਸਮੈਂਟ ਡਰਾਇਵ ਹਿੰਦੂ ਕਾਲਜ ਢਾਬ ਖਟੀਕਾਂ ਬੇਰੀ ਗੇਟ ਅੰਮ੍ਰਿਤਸਰ ਵਿਖੇ ਸਵੇਰੇ 10.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਕੀਤੀ ਜਾ ਰਹੀ ਹੈ।
ਇਸ ਪਲੇਸਮੈਂਟ ਡਰਾਇਵ ਵਿੱਚ ਸਵਾਨੀ, ਅਪੋਲੋ, ਪ੍ਰਮੇਰਿਕਾ, ਐਕਸਿਸ ਬੈਂਕ, ਆਈ.ਸੀ.ਆਈ.ਸੀ.ਆਈ ਬੈਂਕ, ਐਚ.ਡੀ.ਐਫ.ਸੀ ਲਾਈਫ, ਆਰੀਅਨ ਹੋਂਡਾ, ਵੈਬਰਜ਼, ਐਸ.ਬੀ.ਆਈ ਕਾਰਡ ਅਤੇ ਫਲਿਪਕਾਰਟ ਆਦਿ ਕੰਪਨੀਆ ਭਾਗ ਲੈਣਗੀਆਂ।ਪਲੇਸਮੈਂਟ ਡਰਾਇਵ ਵਿੱਚ 12ਵੀਂ, ਆਈ.ਟੀ.ਆਈ, ਡਿਪਲੋਮਾ, ਗਰੈਜੂਏਟ ਅਤੇ ਪੋਸਟ ਗਰੈਜੂਏਟ ਫਰੈਸ਼ਰ ਅਤੇ ਹੋਰ ਯੋਗ ਉਮੀਦਵਾਰ ਭਾਗ ਲੈ ਸਕਦੇ ਹਨ।ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਟੈਲੀਗ੍ਰਾਮ ਚੈਨਲ ਧਭਓਓ ਅਮਰਟਿਸੳਰ ਅਤੇ ਮੋਬਾਇਲ ਨੰ. 9915789068 ‘ਤੇ ਕਿਸੇ ਵੀ ਕੰਮਕਾਜ਼ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …