ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਅਤੇ ਏਡੀਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ ਜਾ ਰਿਹਾ ਹੈ।ਇਸ ਤਹਿਤ ਟਰੈਫਿਕ ਐਜੂਕੇਸ਼ਨ ਸੈਲ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐਚ.ਸੀ ਸਲਵੰਤ ਸਿੰਘ ਤੇ ਮਹਿਲਾ ਕਾਂਸਟੇਬਲ ਲਵਪ੍ਰੀਤ ਕੌਰ ਵਲੋਂ ਰਿਲਾਇੰਸ ਜੀਓ ਮੀਰਾਂ ਕੋਟ ਅੰਮ੍ਰਿਤਸਰ ਤੇ ਸੇਂਟ ਫਰਾਂਸਿਸ ਸੀਨੀਅਰ ਸੈਕੰਡਰੀ ਸਕੂਲ ਵਿਖੇ ਟਰੈਫਿਕ ਸੈਮੀਨਾਰ ਕਰਵਾਇਆ ਗਿਆ।ਜਿਸ ਦੌਰਾਨ ਰਿਲਾਇੰਸ ਜੀਓ ਕਰਮਚਾਰੀਆਂ ਅਤੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਤੋਂ ਜਾਗਰੂਕ ਕੀਤਾ ਗਿਆ।ਉਨਾਂ ਨੂੰ ਰੈਡ ਲਾਈਟ, ਹੈਲਮੇਟ ਆਦਿ ਬਾਰੇ ਦੱਸਿਆ ਗਿਆ, ਰੋਡ ਸਾਇਨ ਸਮਝਾਏ ਗਏ, ਗੱਡੀ ਚਲਾਉਂਦੇ ਸਮੇ ਹਮੇਸ਼ਾਂ ਸੀਟ ਬੈਲਟ ਲਾਉਣ ਤੇ ਫਸਟ ਏਡ ਕਿੱਟ ਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਗਈ।ਦਲਜੀਤ ਸਿੰਘ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੱਡੀ ਚਲਾਉਂਦੇ ਵਕਤ ਰੈਡ ਲਾਈਟ ਜੰਪ ਨਾ ਕਰਨਾ, ਹਮੇਸ਼ਾ ਅੱਗੇ ਵਾਲੇ ਵਾਹਨ ਤਂੋ ਦੂਰੀ ਬਣਾ ਕੇ ਰੱਖਣ, ਜੈਬਰਾ ਲਾਈਨ ਪਾਰ ਨਾ ਕਰਨ, ਗਲਤ ਪਾਰਕਿੰਗ, ਵਾਹਣ ਚਲਾਉਂਦੇ ਸਮੇਂ ਹੈਡਫ਼ੋਨ ਅਤੇ ਮੋਬਾਈਲ ਫ਼ੋਨ ਦੀ ਵਰਤੋਂ ਨਾ ਕਰਨ ਤਾਂ ਸੜਕ ’ਤੇ ਹੁੰਦੇ ਹਾਦਸਿਆਂ ਤੋਂ ਆਸਾਨੀ ਨਾਲ ਬਚਿਆ ਜਾ ਸਕਦਾ ਹੈ।ੲਸ ਮੌਕੇ ਜਿੱਤਬਚਨ ਸਿੰਘ ਸੰਧੂ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।
ਇਸ ਤੋਂ ਬਾਅਦ ਸੇਂਟ ਫਰਾਂਸਿਸ ਸੀਨੀਅਰ ਸੈਕੰਡਰੀ ਸਕੂਲ ਦੀਆਂ ਵੈਨਾਂ ‘ਤੇ ਰਿਫਲੈਕਟਰ ਲਗਾਏ ਗਏ ਡਰਾਈਵਰਾਂ ਨੂੰ ਵੀ ਗੱਡੀਆਂ ’ਤੇ ਲਗਾਉਣ ਲਈ ਰਿਫਲੈਕਟਡ ਵੰਡੇ ਗਏ।ਇਸ ਮੌਕੇ ਪ੍ਰਿੰਸੀਪਲ ਸਿਸਟਰ ਪ੍ਰਿਆ, ਮੈਡਮ ਰਿੰਕੀ ਤੇ ਸੰਦੀਪ ਬਾਵਾ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …