Tuesday, November 24, 2026

ਅਤਲਾ ਖੁਰਦ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 27 ਜਨਵਰੀ ਨੂੰ ਮਨਾਇਆ ਜਾਵੇਗਾ

ਭੀਖੀ, 24 ਜਨਵਰੀ (ਕਮਲ ਜ਼ਿੰਦਲ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ 27 ਜਨਵਰੀ 2024 ਨੂੰ ਸਵੇਰੇ 8 ਵਜੇ ਤੋਂ 11-00 ਵਜੇ ਤੱਕ ਪਿੰਡ ਅਤਲਾ ਖੁਰਦ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਜਾਵੇਗਾ।ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦੇ ਮੈਂਬਰ ਭਾਈ ਸੁਖਚੈਨ ਸਿੰਘ ਅਤਲਾ ਅਤੇ ਬੀਬੀ ਸੁਖਜੀਤ ਕੌਰ ਅਤਲਾ ਪ੍ਰਧਾਨ ਮਾਲਵਾ ਜ਼ੋਨ ਇਸਤਰੀ ਦਲ ਸ਼ੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਨੇ ਦੱਸਿਆ ਕਿ 27 ਜਨਵਰੀ ਦਿਨ ਸ਼ਨੀਵਾਰ ਨੂੰ ਸਵੇਰੇ 9-00 ਵਜੇ ਸ਼੍ਰੀ ਸਹਿਜ ਪਾਠ ਜੀ ਭੋਗ ਪੈਣ ਉਪਰੰਤ ਬਾਬਾ ਅਮ੍ਰਿਤਪਾਲ ਸਿੰਘ ਭੀਖੀ ਵਾਲੇ ਧਾਰਮਿਕ ਦੀਵਾਨ ਸਜਾਉਣਗੇ।ਇਸ ਮੌਕੇ ਸਿੱਖ ਅਤੇ ਕਿਸਾਨ ਸਘੰਰਸ਼ ਵਿੱਚ ਯੋਗਦਾਨ ਪਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਜਾਵੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …