ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਯੂਨੀਵਰਸਿਟੀ ਕੈਂਪਸ ਵਿਚ ਰਾਸ਼ਟਰੀ ਵੋਟਰ ਦਿਵਸ ਮੌਕੇ
ਪ੍ਰਣ ਲਿਆ ਗਿਆ ਕਿ ਅਸੀਂ, ਭਾਰਤ ਦੇ ਨਾਗਰਿਕ ਲੋਕਤੰਤਰ ਵਿਚ ਪੂਰਾ ਵਿਸ਼ਵਾਸ ਰੱਖਦੇ ਹੋਏ ਆਪਣੇ ਦੇਸ਼ ਦੀਆਂ ਲੋਕਤੰਤਰੀ ਪ੍ਰੰਪਰਾਵਾਂ ਕਾਇਮ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਮਈ ਚੋਣਾਂ ਦੇ ਮਾਣ ਬਰਕਰਾਰ ਰੱਖਦੇ ਹੋਏ, ਨਿਡਰ ਹੋ ਕੇ, ਧਰਮ ਵਰਗ, ਜਾਤੀ ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਾਂਗੇ।ਇਸ ਮੌਕੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਤੋਂ ਇਲਾਵਾ ਵੱਖ-ਵੱਖ ਅਧਿਕਾਰੀ ਅਤੇ ਵੱਡੀ ਗਿਣਤੀ ‘ਚ ਸਟਾਫ ਮੈਂਬਰ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media