ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਆਲ ਇੰਡੀਆ ਇੰਟਰ-ਯੂਨੀਵਰਸਿਟੀ ਪੈਨਕੈਕ ਸਿਲੇਟ ਚੈਂਪੀਅਨਸ਼ਿਪ ਦਾ ਉਦਘਾਟਨ ਅੱਜ ਗੁਰੂ
ਨਾਨਕ ਦੇਵ ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ ਵਿੱਚ ਕੀਤਾ ਗਿਆ।ਵੱਖ-ਵੱਖ ਯੂਨੀਵਰਸਿਟੀਆਂ ਦੀਆਂ 50 ਤੋਂ ਵੱਧ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਦੇ 500 ਪ੍ਰਤਿਭਾਸ਼ਾਲੀ ਖਿਡਾਰੀ ਭਾਗ ਲੈ ਰਹੇ ਹਨ।ਡਾ. ਕੰਵਰ ਮਨਦੀਪ ਸਿੰਘ ਇੰਚਾਰਜ਼ ਸਪੋਰਟਸ ਨੇ ਸਿਹਤਮੰਦ ਮੁਕਾਬਲੇ ਅਤੇ ਏਕਤਾ ਦੀ ਭਾਵਨਾ ਪੈਦਾ ਕਰਨ ਲਈ ਅਜਿਹੇ ਖੇਡ ਮੁਕਾਬਲਿਆਂ ਦੀ ਮਹੱਤਤਾ `ਤੇ ਚਾਨਣਾ ਪਾਇਆ।ਆਲ ਇੰਡੀਆ ਇੰਟਰ-ਯੂਨੀਵਰਸਿਟੀ ਪੈਨਕੈਕ ਸਿਲਾਟ ਚੈਂਪੀਅਨਸ਼ਿਪ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਦੀ ਹੈ, ਸਗੋਂ ਖੇਡ ਖੇਤਰ ਵਿੱਚ ਉੱਤਮਤਾ ਦਾ ਮਾਰਗ ਵੀ ਦੱਸਦੀ ਹੈ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media