ਸੰਗਰੂਰ, 26 ਜਨਵਰੀ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ 75ਵਾਂ ਗਣਤੰਤਰਤਾ ਦਿਵਸ` ਮਨਾਇਆ ਗਿਆ।ਤਿਰੰਗਾ ਲਹਿਰਾਉਣ
ਦੀ ਰਸਮ ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਮੈਡਮ ਕਿਰਨਪਾਲ ਕੌਰ ਅਤੇ ਪ੍ਰਿੰਸੀਪਲ ਸੰਜੇ ਕੁਮਾਰ, ਸਕੂਲ ਦੇ ਸਟਾਫ਼ ਅਤੇ ਐਨ.ਸੀ.ਸੀ ਦੇ ਬੱਚਿਆਂ ਦੁਆਰਾ ਅਦਾ ਕੀਤੀ ਗਈ।ਇਸ ਉਪਰੰਤ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ, ਭਾਸ਼ਣ ਅਤੇ ਭੰਗੜਾ ਆਦਿ ਪ੍ਰੋਗਰਾਮ ਪੇਸ਼ ਕੀਤੇ ਗਏ।ਪ੍ਰੋਗਰਾਮ ਦੇ ਅਖੀਰ ਵਿੱਚ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਗਣਤੰਤਰਤਾ ਦਿਵਸ ਬਾਰੇ ਜਾਣਕਾਰੀ ਦਿੰਦੇ ਹੋਏ ਵਧਾਈ ਦਿੱਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media