Wednesday, January 15, 2025

ਅਕੇਡੀਆ ਵਰਲਡ ਸਕੂਲ ਵਿਖੇ 75ਵਾਂ ਗਣਤੰਤਰ ਦਿਵਸ ਮਨਾਇਆ

ਸੰਗਰੂਰ, 26 ਜਨਵਰੀ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ 75ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰਿੰਸੀਪਲ ਸ਼੍ਰੀਮਤੀ ਰਣਜੀਤ ਕੌਰ ਅਤੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਦੀ ਅਗਵਾਈ ‘ਚ ਕਰਵਾਏ ਗਏ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਿੰਸੀਪਲ, ਚੇਅਰਮੈਨ ਅਤੇ ਸਟਾਫ ਮੈਂਬਰਾਂ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਕੀਤੀ।ਛੇਵੀਂ ਤੋਂ ਦਸਵੀਂ ਦੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਵੀ ਕੀਤਾ ਗਿਆ। ਅੱਠਵੀਂ ਕਲਾਸ ਦੀਆਂ ਵਿਦਿਆਰਥਣਾਂ ਸ਼ਮਨਪ੍ਰੀਤ ਕੌਰ ਅਤੇ ਮੰਨਤਪ੍ਰੀਤ ਕੌਰ ਨੇ ਭਾਰਤੀ ਸੰਵਿਧਾਨ ਦੀ ਵਿਸ਼ਾਲਤਾ ਬਾਰੇ ਵਿਚਾਰ ਪੇਸ਼ ਕੀਤੇ।ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਦਰਸਾਉਂਦੀ ਕਵਿਤਾ ਪੇਸ਼ ਕੀਤੀ।ਸਕੂਲ ਦੇ ਕੇ.ਜੀ ਬਲਾਕ ਦੇ ਬੱਚਿਆਂ ਨੇ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਾਏ।ਚਾਰਾਂ ਹਾਊਸਾਂ ਦੇ ਬੱਚਿਆਂ ਵਿੱਚ ਦੇਸ਼ ਭਗਤੀ ਦੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ।ਚੇਅਰਮੈਨ ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਸਤਿਕਾਰ ਦੀ ਭਾਵਨਾ ਰੱਖਣ ਦਾ ਪ੍ਰਣ ਦਿਵਾਇਆ।

Check Also

ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …