Saturday, April 18, 2026

ਅਜਨਾਲਾ ਹਲਕੇ ਦੇ ਸਕੂਲਾਂ ‘ਤੇ ਖਰਚੇ ਜਾਣਗੇ 27.85 ਕਰੋੜ – ਧਾਲੀਵਾਲ

ਅਜਨਾਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਸਿਹਤ ਤੇ ਸਿੱਖਿਆ ਤੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਨਾਉਣ ਵੱਲ ਵੱਧ ਰਹੀ ਹੈ ਅਤੇ ਇੰਨਾਂ ਦੋਵੇਂ ਮਹੱਤਵਪੂਰਨ ਖੇਤਰਾਂ ‘ਤੇ ਸਰਕਾਰ ਵਲੋਂ ਦਿਲ ਖੋਲ੍ਹ ਕੇ ਖਰਚ ਕੀਤਾ ਜਾ ਰਿਹਾ ਹੈ।ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਅਜਨਾਲਾ ਵਰਗਾ ਪਛੜਿਆ ਖੇਤਰ, ਜਿਸ ਦੀ ਆਜ਼ਾਦੀ ਤੋਂ ਬਾਅਦ ਕਿਸੇ ਸਰਕਾਰ ਨੇ ਵੀ ਸਾਰ ਤੱਕ ਨਹੀਂ ਸੀ ਲਈ ਸੀ।ਉਸ ਦੇ ਸਕੂਲਾਂ ‘ਤੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 27.85 ਕਰੋੜ ਖਰਚ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਵਿਚੋਂ 7.18 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਵੀ ਸਾਡੇ ਸਕੂਲਾਂ ਨੂੰ ਪ੍ਰਾਪਤ ਹੋ ਚੁੱਕੀ ਹੈ।
ਉਨਾਂ ਇਸ ਵੱਡੇ ਉਦਮ ਲਈ ਮੁੱਖ ਮੰਤਰੀ ਮਾਨ ਦਾ ਧੰਨਵਾਦ ਕਰਦੇ ਕਿਹਾ ਕਿ ਸਰਹੱਦੀ ਸੂਬਾ ਵਿਦਿਆ ਤੇ ਸਿਹਤ ਦੋਵਾਂ ਖੇਤਰਾਂ ਵਿੱਚ ਹੀ ਪਿੱਛੇ ਸੀ, ਪਰ ਹੁਣ ਉਹ ਦਿਨ ਦੂਰ ਨਹੀਂ, ਜਦ ਅਸੀਂ ਵੀ ਇੰਨਾ ਖੇਤਰਾਂ ਵਿੱਚ ਸੂਬੇ ਦੇ ਨਾਲ ਰਲ ਜਾਵਾਂਗੇ।ਧਾਲੀਵਾਲ ਨੇ ਦੱਸਿਆ ਕਿ ਪਹਿਲੀ ਕਿਸ਼ਤ ਦੀ ਜੋ ਰਾਸ਼ੀ ਸਾਡੇ ਹਲਕੇ ਨੂੰ ਮਿਲੀ ਹੈ, ਨਾਲ 167 ਸਕੂਲਾਂ, ਜਿਸ ਵਿਚ ਐਲੀਮੈਂਟਰੀ, ਸਕੈਡੰਰੀ ਤੇ ਸੀਨੀਅਰ ਸਕੈਡੰਰੀ ਸਕੂਲ ਸ਼ਾਮਲ ਹਨ, ਵਿੱਚ ਸਕੂਲਾਂ ਦੀ ਲੋੜ ਅਨੁਸਾਰ ਕੰਮ ਸ਼ੁਰੂ ਕਰਵਾ ਦਿੱਤੇ ਗਏ ਹਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …