Sunday, May 31, 2026

ਖ਼ਾਲਸਾ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਗਣਤੰਤਰ ਦਿਵਸ ਮਨਾਇਆ

ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਖ਼ਾਲਸਾ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਨੇ ਝੰਡਾ ਫਹਿਰਾਉਣ ਦੀ ਰਸਮ ਨੂੰ ਅਦਾ ਕੀਤਾ ਉਪਰੰਤ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਇਲਾਵਾ ਸਮਾਜਿਕ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਖ਼ਾਲਸਾ ਕਾਲਜ ਫ਼ਿਜੀਕਲ ਐਜ਼ੂਕੇਸ਼ਨ ਦੇ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ 26 ਜਨਵਰੀ ਦੇ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ‘ਤਿਰੰਗਾ’ ਮਹਿਜ਼ ਕੱਪੜਾ ਨਹੀਂ, ਬਲਕਿ ਦੇਸ਼ ਖਾਤਿਰ ਸਾਡੇ ਸੰਤੁਤਰਤਾ ਸੈਨਾਨੀਆਂ ਵਲੋਂ ਵਹਾਏ ਗਏ ਖ਼ੂਨ ਦਾ ਅਹਿਮ ਕਤਰਾ ਹੈ।ਸਾਨੂੰ ਸਾਰਿਆਂ ਨੂੰ ਆਪਣੇ ਰਾਸ਼ਟਰ ਨੂੰ ਹੋਰ ਮਜ਼ਬੂਤ ਬਣਾਉਣ ਦਾ ਪ੍ਰਣ ਕਰਨਾ ਚਾਹੀਦਾ ਹੈ।
ਪ੍ਰਿੰ: ਸ੍ਰੀਮਤੀ ਗਿੱਲ ਨੇ ਕਿਹਾ ਕਿ ਸਾਨੰ ਗਣਤੰਤਰ ਦੇ ਬੁਨਿਆਦੀ ਸਿਧਾਂਤਾਂ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਨੂੰ ਕਾਇਮ ਰੱਖਣਾ ਚਾਹੀਦਾ ਹੈ ਅਤੇ ਦੇਸ਼ ਦੇ ਵਿਕਾਸ ’ਚ ਆਪਣਾ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।
ਇਸੇ ਦੌਰਾਨ ਉਕਤ ਸਕੂਲਾਂ ਵਿਖੇ ਐਨ.ਸੀ.ਸੀ ਵਿਦਿਆਰਥੀਆਂ ਦੁਆਰਾ ਪਰੇਡ ਦਾ ਪ੍ਰਦਰਸ਼ਨ ਤੋਂ ਇਲਾਵਾ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …