ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਸੰਨ 2012 ਤੋਂ ਚੱਲ ਰਹੇ ਨਰਸਿੰਗ ਕਾਲਜ ਵਲੋਂ ਕਾਨਵੋਕੇਸ਼ਨ 30 ਜਨਵਰੀ 2024 ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਆਯੋਜਿਤ ਕੀਤੀ ਗਈ।ਕਾਨਵੋਕੇਸ਼ਨ ਦੀ ਪ੍ਰਧਾਨਗੀ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ ਨੇ ਕੀਤੀ।ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਰਜ਼ਿਸਟਰਾਰ ਅਤੇ ਡੀਨ ਡਾ: ਦੀਪਕ ਭੱਟੀ ਨੇ ਵਿਸ਼ੇਸ਼ ਮਹਿਮਾਨ ਵਜੋਂ ਕਾਨਵੋਕੇਸ਼ਨ ਵਿੱਚ ਸ਼ਿਰਕਤ ਕੀਤੀ।ਕਾਨਵੋਕੇਸ਼ਨ ਦੌਰਾਨ ਤਕਰੀਬਨ 100 ਤੋਂ ਉਪਰ ਨਰਸਿੰਗ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ।
ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਬੱਚਿਆਂ ਵਲੋਂ ਸ਼ਬਦ ਗਾਇਨ ਉਪਰੰਤ ਕੀਤੀ ਗਈ।ਕਾਲਜ ਪ੍ਰਬੰਧਕਾਂ ਵਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ।ਆਏ ਮਹਿਮਾਨਾਂ, ਪਿੰ੍ਰਸੀਪਲ ਦਰਸ਼ਨ ਕੌਰ ਸੋਹੀ, ਨਰਸਿੰਗ ਕਾਲਜ ਦੇ ਚੇਅਰਮੈਨ ਡਾ: ਸੁਖਵਿੰਦਰ ਸਿੰਘ ਵਾਲੀਆ ਅਤੇ ਮੈਂਬਰ ਇੰਚਾਰਜ਼ ਡਾ: ਅਮਰਜੀਤ ਸਿੰਘ ਨਾਗਪਾਲ ਅਤੇ ਡਾ: ਅਮਰਜੀਤ ਸਿੰਘ ਸਚਦੇਵਾ ਅਤੇ ਪ੍ਰੋ: ਯਸ਼ਪ੍ਰੀਤ ਕੌਰ ਨੇ ਸ਼ਮਾ ਰੌਸ਼ਨ ਕੀਤੀ।ਉਪਰੰਤ ਕਾਨਵੋਕੇਸ਼ਨ ਦੇ ਵਿਸ਼ੇਸ਼ ਮਹਿਮਾਨ ਅਤੇ ਪ੍ਰਧਾਨ ਸਾਹਿਬ ਜੀ ਨੂੰ ਕਾਲਜ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ।ਡਾ: ਦਰਸ਼ਨ ਕੌਰ ਸੋਹੀ, ਪ੍ਰਿੰਸੀਪਲ, ਚੀਫ਼ ਖ਼ਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਨੇ ਸਵਾਗਤੀ ਭਾਸ਼ਣ ਦੌਰਾਨ ਕਾਲਜ ਦੀਆਂ ਵਿਸ਼ੇਸ਼ਤਾਈਆਂ ਬਾਰੇ ਦੱਸਦਿਆਂ ਆਏ ਹੋਏ ਮਹਿਮਾਨਾਂ ਅਤੇ ਡਿਗਰੀਆਂ ਲੈਣ ਪਹੁੰਚੇ ਵਿਦਿਆਰਥੀਆਂ ਨੂੰ ‘ਜੀ ਆਇਆਂ’ ਆਖਿਆ।
ਡਾ: ਨਿੱਜ਼ਰ ਨੇ ਦੱਸਿਆ ਕਿ ਸਿੱਖ ਰਹੁ-ਰੀਤਾਂ ‘ਤੇ ਪਹਿਰਾ ਦਿੰਦਿਆਂ ਹੋਇਆਂ ਪੁਰਾਤਨ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਵਿਦਿਅਕ, ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਨਿਭਾਈਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਦੱਸਿਆ
ਡਾ: ਦੀਪਕ ਭੱਟੀ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਲੋਂ ਪੰਜਾਬ ਵਿੱਚ ਚੱਲ ਰਹੇ ਹੋਰਨਾਂ ਸਿਹਤ-ਸਬੰਧੀ ਕਿੱਤਿਆਂ ਦੀ ਗੱਲ ਕਰਦਿਆਂ ਨਰਸਿੰਗ ਕਿੱਤੇ ਦੀ ਭਰਪੂਰ ਸ਼ਲਾਘਾ ਕੀਤੀ।ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਉਮੀਦ ਕਰਦੇ ਹਾਂ ਕਿ ਤੁਸੀਂ ਬਿਨਾਂ ਕਿਸੇ ਭੇਦ-ਭਾਵ ਤੋਂ ਸੱਚੇ ਮਨ ਨਾਲ ਇਸ ਮਹਾਨ ਕਿੱਤੇ ਨੂੰ ਸਮਰਪਿਤ ਹੋ ਕੇ ਹਰ ਲੋੜਵੰਦ ਮਰੀਜ਼ ਦੀ ਸੇਵਾ ਕਰੋਗੇ।ਕਾਲਜ ਪ੍ਰਬੰਧਕਾਂ ਨੂੰ ਕਾਨਵੋਕੇਸ਼ਨ ਮੌਕੇ ਵਧਾਈ ਦਿੰਦਿਆਂ ਉਹਨਾਂ ਭਰੋਸਾ ਦਿਵਾਇਆ ਕਿ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਹਮੇਸ਼ਾਂ ਦੀ ਤਰਾਂ ਅੱਗੇ ਤੋਂ ਵੀ ਕਾਲਜ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।ਦੀਵਾਨ ਦੇ ਸਾਬਕਾ ਪ੍ਰਧਾਨ ਡਾ: ਸੰਤੋਖ ਸਿੰਘ ਨੇ ਕਾਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਚੀਫ਼ ਖ਼ਾਲਸਾ ਦੀਵਾਨ ਇੰਟਰਨੇਸ਼ਨਲ ਨਰਸਿੰਗ ਕਾਲਜ ਦੇ ਮੋਢੀ ਹੋਣ ਦੇ ਨਾਤੇ ਨਰਸਿੰਗ ਕਾਲਜ ਦੀਆਂ ਉਪਲੱਬਧੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅਖੀਰ ‘ਚ ਡਾ: ਵਾਲੀਆ ਨੇ ਧੰਨਵਾਦ ਕੀਤਾ।
ਮਾਰਚ ਪਾਸਟ ਇਕ ਅਨੋਖੀ ਅਤੇ ਯਾਦਗਾਰੀ ਛਾਪ ਛੱਡ ਗਿਆ।ਡਾ: ਜਸ਼ਨਦੀਪ ਕੌਰ ਅਤੇ ਮੈਡਮ ਸੁਰਿੰਦਰ ਕੌਰ ਨੇ ਪ੍ਰੋਗਰਾਮ ਦਾ ਸੰਚਾਲਨ ਕੀਤਾ।ਵਾਇਸ ਪ੍ਰਿੰਸੀਪਲ ਡਾ: ਹਰਲੀਨ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਦਿਆਰਥੀਆਂ ਨੇ ਅਨੁਸਾਸ਼ਨ ਵਿੱਚ ਰਹਿੰਦਿਆਂ ਡਿਗਰੀਆਂ ਪ੍ਰਾਪਤ ਕੀਤੀਆਂ।
ਇਸ ਮੌਕੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਲਈ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਵਾਇਸ ਪੈ੍ਰਜ਼ੀਡੈਂਟ ਜਗਜੀਤ ਸਿੰਘ, ਰੈਜ਼ੀਡੈਂਟ ਪ੍ਰੈਜ਼ੀਡੈਂਟ ਸੰਤੋਖ ਸਿੰਘ ਸੇਠੀ, ਆਨਰੇਰੀ ਜਾਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਐਡੀਸ਼ਨਲ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਡਾਇਰੈਕਟਰ ਡਾ: ਏ.ਪੀ.ਐਸ ਚਾਵਲਾ, ਪ੍ਰਿੰਸੀਪਲ ਮਨਦੀਪ ਸਿੰਘ ਅਤੇ ਹੋਰ ਸਖਸ਼ੀਅਤਾਂ ਨੇ ਮੌਜ਼ੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …