ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਏ.ਸੀ.ਪੀ ਟਰੈਫਿਕ ਪੁਲਿਸ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮੁੱਖ ਰੱਖਦਿਆਂ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐੱਚ.ਸੀ ਸਲਵੰਤ ਸਿੰਘ ਅਤੇ ਕਾਂਸਟੇਬਲ ਲਵਪ੍ਰੀਤ ਕੌਰ ਵਲੋਂ ਨੌਵਾਂ ਕੈਂਪਸ ਫਾਰ ਫੋਰਨ ਲੈਂਗੁਏਜ਼ ਅੰਮ੍ਰਿਤਸਰ ਵਿਖੇ ਟਰੈਫਿਕ ਸੈਮੀਨਾਰ ਦੌਰਾਨ ਬੱਚਿਆਂ ਨੂੰ ਟਰੈਫਿਕ ਨਿਯਮਾਂ ‘ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ।ਸੀਟ ਬੈਲਟ, ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਬਾਰੇ ਪ੍ਰੇਰਿਤ ਕੀਤਾ।ਉਨਾਂ ਦੱਸਿਆ ਕਿ ਅਨਸਕਿਲਡ ਡਰਾਈਵਿੰਗ ਕਾਰਨ ਹੁੰਦੇ ਐਕਸੀਡੈਂਟਾਂ ਬਾਰੇ ਵੀ ਜਾਗਰੂਕ ਕੀਤਾ।ਰੈਡ ਲਾਈਟ ਜੰਪ ਨਾ ਕਰਨਾ, ਹਮੇਸ਼ਾਂ ਸੀਟ ਬੈਲਟ ਲਗਾ ਕੇ ਵਾਹਨ ਚਲਾਉਣਾ, ਵਹੀਕਲ ਚਲਾਉਂਦੇ ਸਮੇ ਮੋਬਾਇਲ ਫ਼ੋਨ ਦੀ ਵਰਤੋਂ ਨਹੀ ਕਰਨੀ ਅਤੇ ਟੂ ਵੀਲਰ ਚਲਾਉਂਦੇ ਸਮੇਂ ਹਮੇਸ਼ਾਂ ਹੈਲਮੈਟ ਪਾ ਕੇ ਵਹੀਕਲ ਚਲਾਉਣ ਬਾਰੇ ਪ੍ਰੇਰਿਤ ਕੀਤਾ, ਫੋਰ ਵੀਲਰ ਚਲਾਉਂਦੇ ਸਮੇਂ ਹਮੇਸ਼ਾਂ ਸੀਟ ਬੈਲਟ ਲਗਾ ਕੇ ਵਹੀਕਲ ਚਲਾਉਣ ਬਾਰੇ ਦੱਸਿਆ ਗਿਆ, ਬੱਚਿਆਂ ਨੂੰ ਸੜਕੀ ਹਾਦਸਿਆਂ ਬਾਰੇ ਜਾਗਰੂਕ ਕੀਤਾ ਗਿਆ, ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਅਤੇ ਬੱਚਿਆਂ ਨੂੰ ਅੰਡਰ ਏਜ਼ ਡਰਾਈਵਿੰਗ ਬਾਰੇ ਦੱਸਿਆ ਗਿਆ।
ਇਸ ਮੌਕੇ ਐਸ.ਆਈ ਦਲਜੀਤ ਸਿੰਘ, ਡਾਇਰੈਕਟਰ ਕੁਲਜਿੰਦਰ ਕੌਰ, ਬਿੰਨੂ ਜੈਕਬ ਵਿਸ਼ੇਸ਼ ਤੌਰ ‘ਤੇ ਹਾਜ਼ਰ ਸ।ਇਸ ਤੋ ਇਲਾਵਾ ਇਕਸੋਰਾ ਆਈਲੈਟਸ ਸੈਂਟਰ ਅੰਮ੍ਰਿਤਸਰ ਵਿਖੇ ਟਰੈਫਿਕ ਸੈਮੀਨਾਰ ਕੀਤਾ ਗਿਆ ਤੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।ਬੱਚਿਆ ਨੂੰ ਮਨੁੱਖੀ ਗਲਤੀਆਂ ਕਾਰਨ ਹੋ ਰਹੇ ਐਕਸੀਡੈਂਟ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ, ਓਵਰ ਸਪੀਡ ਕਾਰਨ ਹੁੰਦੇ ਹਾਦਸਿਆਂ ਤੋਂ ਬਚਾਅ ਲਈ ਹਮੇਸ਼ਾਂ ਸਹੀ ਤਰਾਂ ਵਾਹਣ ਚਲਾਉਣ ਲਈ ਸਮਝਾਇਆ ਗਿਆ।ਇਸ ਮੌਕੇ ਡਾਇਰੈਕਟਰ ਮਿਸਟਰ ਸੁਮਿਤ ਸ਼ਰਮਾ, ਸੈਂਟਰ ਹੈਡ ਮੀਨੂ ਮੈਡਮ ਅਤੇ ਮੈਡਮ ਅਮਨਦੀਪ ਸੰਧੂ ਹਾਜ਼ਰ ਸਨ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …