ਅੰਮ੍ਰਿਤਸਰ, 2 ਫਰਵਰੀ (ਜਗਦੀਪ ਸਿੰਘ) – ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸਵੱਛਤਾ ਮੁਹਿੰਮ ਦੀ ਸ਼ੁਰੂਆਤ ਅੱਜ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ
ਸਿੰਘ ਨੇ ਕੀਤੀ ਅਤੇ ਚਾਰਦੀਵਾਰੀ ਵਾਲੇ ਸ਼ਹਿਰ ਅਧੀਨ ਆਉਂਦੇ ਖੇਤਰਾਂ ਦਾ ਦੌਰਾ ਕੀਤਾ।ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ `ਤੇ ਝਾੜੂ ਲਗਾਉਣ ਅਤੇ ਕੂੜਾ ਚੁੱਕਣ ਵਾਲੀ ਕੰਪਨੀ ਦੇ ਅਧਿਕਾਰੀਆਂ ਨੂੰ ਰੋਜ਼ਾਨਾ ਕੂੜਾ ਚੁੱਕਣ ਦੇ ਨਿਰਦੇਸ਼ ਦਿੱਤੇ।ਇਸ ਸਵੱਛਤਾ ਮੁਹਿੰਮ ਵਿੱਚ 200 ਤੋਂ ਵੱਧ ਕਰਮਚਾਰੀਆਂ ਨੇ ਭਾਗ ਲਿਆ।ਉਹਨਾਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ, ਸਰਾਏ ਗੁਰੂ ਰਾਮਦਾਸ, ਚੌਂਕ ਬਾਬਾ ਸਾਹਿਬ, ਗਲਿਆਰਾ, ਰਾਮਸਰ ਰੋਡ ਤੋਂ ਸ਼੍ਰੀ ਸ਼ਹੀਦਾਂ ਸਾਹਿਬ, ਬਜ਼ਾਰ ਘੰਟਾਘਰ, ਕਟੜਾ ਆਹਲੂਵਾਲੀਆ, ਮੋਤੀ ਬਜ਼ਾਰ, ਹੈਰੀਟੇਜ਼ ਗਲੀ, ਟਾਊਨ ਹਾਲ, ਕਟੜਾ ਜੈਮਲ ਸਿੰਘ, ਕੇਸਰੀ ਬਾਗ, ਸ਼ੇਰਾਂਵਾਲਾ ਗੇਟ ਤੱਕ ਆਪਣਾ ਗੇੜਾ ਲਾਇਆ।ਉਨ੍ਹਾਂ ਨੇ ਸਿਵਲ ਅਤੇ ਆਪਰੇਸ਼ਨ ਅਤੇ ਮੇਨਟੇਨੈਂਸ ਅਧਿਕਾਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੇ ਸਾਰੇ ਖੇਤਰਾਂ ਵਿੱਚ ਟੋਏ ਭਰਨ ਅਤੇ ਸੀਵਰੇਜ਼ ਦੀਆਂ ਲਾਈਨਾਂ ਸਾਫ਼ ਕਰਨ ਲਈ ਵੀ ਹਦਾਇਤਾਂ ਜਾਰੀ ਕੀਤੀਆਂ।ਉਨ੍ਹਾਂ ਸਮੂਹ ਸੈਨੀਟੇਸ਼ਨ ਕਰਮਚਾਰੀਆਂ ਨੂੰ ਆਪਣੇ-ਆਪਣੇ ਖੇਤਰ ਨੂੰ ਸਾਫ਼ ਰੱਖਣ ਅਤੇ ਕੇਸਰੀ ਬਾਗ, ਸ਼ੇਰਾਂਵਾਲਾ ਗੇਟ ਤੋਂ ਕੂੜਾ ਚੁੱਕਾਉਣ ਦੇ ਨਿਰਦੇਸ਼ ਦਿੱਤੇ।
ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜਾਰੀ ਪ੍ਰੈਸ ਬਿਆਨ ‘ਚ ਕਿਹਾ ਕਿ ਜਦੋਂ ਉਹਨਾਂ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਵਜੋਂ ਜੁਆਇਨ ਕੀਤਾ ਸੀ ਤਾਂ ਉਨ੍ਹਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਵਿਸ਼ੇਸ਼ ਤੌਰ `ਤੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਦੇ ਆਲੇ-ਦੁਆਲੇ ਦੇ ਖੇਤਰਾਂ ਨੂੰ ਇੱਕ ਚੁਣੌਤੀ ਵਜੋਂ ਲਿਆ ਸੀ।ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਦੇ ਸਪੱਸ਼ਟ ਨਿਰਦੇਸ਼ ਹਨ ਕਿ ਅੰਮ੍ਰਿਤਸਰ ਸ਼ਹਿਰ ਨੂੰ ਸਾਫ਼ ਸੁਥਰਾ ਰੱਖਿਆ ਜਾਵੇ ਇਹ ਇੱਕ ਸੈਰ-ਸਪਾਟਾ ਕੇਂਦਰ ਹੈ ਅਤੇ ਇਤਿਹਾਸਕ ਮਹੱਤਤਾ ਵਜੋਂ ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂ ਤੇ ਸੈਲਾਨੀ ਰੋਜ਼ਾਨਾ ਆਉਂਦੇ ਹਨ।
ਹਰਪ੍ਰੀਤ ਸਿੰਘ ਨੇ ਕਿਹਾ ਕਿ ਦੁਕਾਨਦਾਰਾਂ ਨੂੰ ਚਾਹੀਦਾ ਹੈ ਕਿ ਉਹ ਗਿੱਲੇ ਅਤੇ ਸੁੱਕੇ ਕੂੜੇਦਾਨਾਂ ਨੂੰ ਆਪਣੇ ਸਥਾਨਾਂ `ਤੇ ਰੱਖਣ ਅਤੇ ਕੂੜਾ ਸੜਕਾਂ `ਤੇ ਨਾ ਸੁੱਟਣ।ਉਨ੍ਹਾਂ ਕਿਹਾ ਕਿ ਇਹ ਸਵੱਛਤਾ ਮੁਹਿੰਮ ਸ਼ਹਿਰ ਦੇ ਸਾਰੇ ਹਿੱਸਿਆਂ ਵਿੱਚ ਜਾਰੀ ਰਹੇਗੀ ਅਤੇ ਅਚਨਚੇਤ ਚੈਕਿੰਗ ਵੀ ਕੀਤੀ ਜਾਵੇਗੀ।
ਇਸ ਮੌਕੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਡਾ. ਯੋਗੇਸ਼ ਅਰੋੜਾ ਮੈਡੀਕਲ ਹੈਲਥ ਅਫਸਰ, ਸੰਦੀਪ ਸਿੰਘ ਐਸ.ਈ, ਚੀਫ ਸੈਨੇਟਰੀ ੀੲੰਸਪੈਕਟਰ ਰਣਜੀਤ ਸਿੰਘ, ਸਾਹਿਲ, ਵਿਜੇ ਗਿੱਲ, ਸੈਂੇਟਰੀ ਇੰਸਪੈਕਟਰ ਰਾਜਨ, ਤੇਜਿੰਦਰ, ਗੁਰਪ੍ਰੀਤ ਸਿੰਘ, ਸ਼ਾਮ ਸਿੰਘ ਅਤੇ ਹੋਰ ਸੈਨੀਟੇਸ਼ਨ ਸਟਾਫ਼ ਹਾਜ਼ਰ ਸੀ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media