ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਵਰਲਡ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਕਰ ਚੁੱਕਾ ਪਿੰਡ ਮਹਿਲਾਂ ਚੌਕ ਸੰਗਰੂਰ ਦੇ ਸੂਬੇਦਾਰ ਹਮੀਰ ਸਿੰਘ ਦਾ ਸਪੁੱਤਰ ਰਵਿੰਦਰ ਸਿੰਘ ਦਿੱਲੀ ਵਿੱਚ ਹੋਣ ਵਾਲੀ ਤੀਜੀ ਇੰਡੀਆ ਓਪਨ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਕਰੇਗਾ।7 ਤੋਂ 11 ਫਰਵਰੀ ਤੱਕ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਸਟੇਡੀਅਮ ਵਿੱਚ ਹੋਣ ਵਾਲੀ ਇਸ ਚੈਂਪੀਅਨਸ਼ਿਪ ਵਿੱਚ ਵਿਸ਼ਵ ਦੇ ਕਈ ਦੇਸ਼ਾਂ ਤੋਂ ਖਿਡਾਰੀ ਭਾਗ ਲੈ ਰਹੇ ਹਨ।ਰਵਿੰਦਰ ਸਿੰਘ ਆਪਣੇ 86 ਕਿਲੋ ਭਾਰ ਵਰਗ ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰਨਗੇ।ਰਵਿੰਦਰ ਸਿੰਘ ਨੂੰ ਉਸ ਦੇ ਪਿਤਾ ਅਤੇ ਯੂਨਿਟ 12 ਸਿੱਖ-ਲਾਈਟ ਦੇ ਕਮਾਂਡਿੰਗ ਅਫਸਰ ਰਾਘਵੇਂਦਰ ਨੇ ਇਸ ਮੁਕਾਬਲੇ ‘ਚ ਜਿੱਤ ਹਾਸਲ ਕਰਕੇ ਦੇਸ਼ ਦਾ ਨਾਮ ਉਚਾ ਕਰਨ ਲਈ ਪ੍ਰੇਰਿਤ ਕੀਤਾ।ਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਡਾ. ਗੁਨਿੰਦਰਜੀਤ ਸਿੰਘ ਜਵੰਧਾ ਚੇਅਰਮੈਨ ਭਾਈ ਗੁਰਦਾਸ ਕਾਲਜ ਅਤੇ ਵੱਡੇ ਭਾਈ ਵਿਵੇਕ ਦਿੱਲੀ ਵਲੋਂ ਮਾਲੀ ਮਦਦ ਵੀ ਦਿੱਤੀ ਗਈ ਹੈ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …