ਬਾਬਾ ਬਕਾਲਾ ਸਾਹਿਬ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ‘ਆਪ ਦੀ
ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਹੱਈਆ ਕਰਵਾਈਆਂ ਜਾ ਸਕਣ। ਇਹ ਪ੍ਰਗਟਾਵਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਹਲਕੇ ਵਿਚ ਲਗਾਏ ਕੈਂਪਾਂ ਦਾ ਜਾਇਜ਼ਾ ਲੈਂਦਿਆਂ ਕੀਤਾ।
ਵਿਧਾਇਕ ਟੌਂਗ ਨੇ ਕੈਂਪ ’ਚ ਪਹੁੰਚੇ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਤੁਰੰਤ ਪਹਿਲਕਦਮੀ ਨਾਲ ਹੱਲ ਕਰਨ ਦੀ ਹਦਾਇਤ ਕੀਤੀ।ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਪਿੰਡਾਂ ਅਤੇ ਵਾਰਡਾਂ ਵਿੱਚ ਲੱਗਣ ਵਾਲੇ ਵਿਸ਼ੇਸ਼ ਕੈਂਪ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਹੱਲ ਕਰਨ ਲਈ ਲਾਹੇਵੰਦ ਸਾਬਿਤ ਹੋਣਗੇ।ਉਨ੍ਹਾਂ ਹਲਕਾ ਨਿਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੋਜਨਾਬੱਧ ਢੰਗ ਨਾਲ ਲੋਕ ਹਿੱਤ ਵਿੱਚ ਲਗਾਏ ਜਾ ਰਹੇ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਹਾ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਰਾਜ ਦੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾ ਰਹੀ ਹੈ, ਉਥੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਾਜ ਦੇ ਲੋਕਾਂ ਨੂੰ ਵੱਖ ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਲੈ ਕੇ ਰਾਜ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਪੱਖੋਂ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ।ਉਨ੍ਹਾਂ ਮੁੜ ਦੁਹਰਾਇਆ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹੇ ਦੀ ਹਰੇਕ ਸਬ ਡਵੀਜਨ ਵਿੱਚ ਰੋਜ਼ਾਨਾ 4 ਕੈਂਪ ਲੱਗਣਗੇ।ਇਸ ਨਿਵੇਕਲੀ ਪਹਿਲਕਦਮੀ ਨਾਲ ਲੋਕਾਂ ਤੱਕ ਪਹੁੰਚ ਕਰਨ ਲਈ ਜ਼ਿਲ੍ਹੇ ਦੇ ਹਰ ਪਿੰਡ ਅਤੇ ਨਗਰ ਕੌਂਸਲ ਦੇ ਵਾਰਡਾਂ ਵਿੱਚ ਕੈਂਪ ਲਗਾਏ ਜਾਣਗੇ।ਐਸ.ਡੀ.ਐਮ ਲਾਲ ਵਿਸਵਾਸ਼ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਉਨਾਂ ਨਾਲ ਹਾਜ਼ਰ ਸਨ।
ਉਨ੍ਹਾਂ ਦੱਸਿਆ ਕਿ 8 ਫਰਵਰੀ ਨੂੰ ਬਾਬਾ ਬਕਾਲਾ ਸਾਹਿਬ ਸਬ ਡਵੀਜ਼ਨ ਦੇ ਕੈਂਪ ਉਮਰਾਨੰਗਲ, ਛਾਪਿਆਂਵਾਲੀ, ਸਠਿਆਲਾ ਤੇ ਮੱਧੇਪੁਰ ਬਾਣੀਆਂ ਵਿਖੇ ਲਗਾਏ ਜਾਣਗੇ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media