Wednesday, July 17, 2024

ਸਬ-ਡਵੀਜਨ ਬਾਬਾ ਬਕਾਲਾ ਵਿਖੇ 10 ਫਰਵਰੀ ਨੂੰ ਲੱਗਣਗੇ ਕੈਂਪ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ 9 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਵਿੱਚ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਖਜ਼ਲ ਖੁਆਰੀ ਦੇ ਇਹ ਸਹੂਲਤਾਂ ਘਰ ਬੈਠੇ ਹੀ ਪ੍ਰਾਪਤ ਹੋ ਸਕਣ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ 10 ਫਰਵਰੀ ਨੂੰ ਸਬ-ਡਵੀਜਨ ਬਾਬਾ ਬਕਾਲਾ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਭੈਣੀ ਰਾਮਦਿਆਲ, ਸਰਕਾਰੀ ਐਲੀਮੈਂਟਰੀ ਸਕੂਲ ਸੱਤੋਵਾਲ, ਸਰਕਾਰੀ ਐਲੀਮੈਂਟਰੀ ਸਕੂਲ ਸੇਰੋਂਬਾਘਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬੇਰੀਆਂਵਾਲਾ ਵਿਖੇ ਕੈਂਪ ਲੱਗਣਗੇ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਸਹੂਲਤਾਂ ਦਾ ਲਾਭ ਲੈਣ।

Check Also

ਰੋਟਰੀ ਕਲੱਬ ਸੁਨਾਮ ਵਲੋਂ ਰੁੱਖ ਲਗਾੳ ਮੁਹਿੰਮ ਦਾ ਅਗਾਜ਼

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਵਾਤਾਵਰਨ ਨੂੰ ਬਚਾਉਣ ਸਬੰਧੀ ਕਈ ਸਮਾਜ ਸੇਵੀ ਸੰਸਥਾਵਾਂ ਚਾਰਾਜੋਈ …