ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਰਾਜ ਸਰਕਾਰ ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 178ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ’ਤੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਰਾਜ ਪੱਧਰੀ ਸ਼ਹੀਦੀ ਸਮਾਗਮ ‘ਚ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਤੇ ਜਸਵਿੰਦਰ ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਸ਼ਾਮਲ ਹੋਏ।
ਇੰਡੀਆ ਗੇਟ ਵਿਖੇ ਬਣਾਏ ਗਏ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਸਮਾਰਕ ’ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਕਰਨਲ ਕੁਲਦੀਪ ਸਿੰਘ ਸਿੱਧੂ, ਕਰਨਲ ਹਰਿੰਦਰ ਸਿੰਘ ਅਟਾਰੀ ਨੇ ਸ਼ਹੀਦ ਸ਼ਾਮ ਸਿੰਘ ਅਟਾਰੀਵਾਲਾ ਦੇ ਸਮਾਰਕ ’ਤੇ ਸ਼ਰਧਾਂਜਲੀਆਂ ਭੇਟ ਕੀਤੀਆਂ।ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੂੰ ਹਥਿਆਰ ਉਲਟੇ ਕਰਕੇ ਸਾਲਾਮੀ ਵੀ ਦਿੱਤੀ ਗਈ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …