Friday, October 18, 2024

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪਟਿਆਲਾ ਵਿਖੇ ਜੋਨਲ ਧਰਨਾ 15 ਫਰਵਰੀ ਨੂੰ -ਸਿਕੰਦਰ ਸਿੰਘ ਪ੍ਰਧਾਨ

ਸਮਰਾਲਾ, 10 ਫਰਵਰੀ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਪ੍ਰਧਾਨ ਮੰਡਲ ਸਮਰਾਲਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪੈਨਸ਼ਨਰਾਂ ਦੀਆਂ ਭਖਦੀਆਂ ਮੰਗਾਂ, ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਅਰੰਭ ਵਿੱਚ ਇੰਜ. ਮੇਲ ਸਿੰਘ ਜੇ.ਈ ਚੜੀ (ਖਮਾਣੋਂ) ਬੇਵਕਤੀ ਮੌਤ ‘ਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ ਅਤੇ 15 ਫਰਵਰੀ ਦੇ ਧਰਨੇ ਲਈ ਤਿਆਰੀਆਂ ਪੂਰੀਆਂ ਕੀਤੀਆਂ ਗਈਆਂ।ਜਿਸ ਵਿੱਚ ਪਹਿਲਾਂ ਦੀ ਤਰ੍ਹਾਂ ਦੋ ਵੱਡੀਆਂ ਬੱਸਾਂ, ਇੱਕ ਕਟਾਣੀ ਕਲਾਂ ਅਤੇ ਇਕ ਮਾਛੀਵਾੜਾ ਸਾਹਿਬ ਤੋਂ ਸਵੇਰੇ 8.30 ਵਜੇ 15 ਫਰਵਰੀ ਨੂੰ ਚੱਲਣਗੀਆਂ।ਪਟਿਆਲਾ ਵਿਖੇ ਵਿਸ਼ਾਲ ਜੋਨਲ ਧਰਨਾ ਦਿੱਤਾ ਜਾਵੇਗਾ ਅਤੇ ਇਸ ਤੋਂ ਬਾਅਦ ਸਟੇਟ ਪੱਧਰ ਦਾ ਤਿੱਖਾ ਸੰਘਰਸ਼ ਵੀ ਕੀਤਾ ਜਾਵੇਗਾ, ਜੋ ਮੰਗਾਂ ਮੰਨਣ ਲਈ ਸਰਕਾਰ ਨੂੰ ਮਜ਼ਬੂਰ ਕਰ ਦੇਵੇਗਾ।ਮੀਟਿੰਗ ਵਿੱਚ 16 ਫਰਵਰੀ ਦੇ ਭਾਰਤ ਬੰਦ ਦੀ ਪੁਰਜ਼ੋਰ ਹਮਾਇਤ ਕੀਤੀ ਅਤੇ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ।
ਅੱਜ ਦੇ ਧਰਨੇ ਨੂੰ ਸੰਬੋਧਨ ਕਰਨ ਵਾਲਿਆਂ ‘ਚ ਇੰਜ. ਭਰਪੂਰ ਸਿੰਘ ਮਾਂਗਟ ਸਰਕਲ ਪ੍ਰਧਾਨ, ਇੰਜ. ਪ੍ਰੇਮ ਸਿੰਘ ਸਾਬਕਾ ਐਸ.ਡੀ.ਓ ਸੀਨੀਅਰ ਮੀਤ ਪ੍ਰਧਾਨ, ਇੰਜ. ਜੁਗਲ ਕਿਸ਼ੋਰ ਸਾਹਨੀ ਮੀਤ ਸਕੱਤਰ, ਜਗਤਾਰ ਸਿੰਘ ਪ੍ਰੈਸ ਸਕੱਤਰ, ਦਰਸ਼ਨ ਸਿੰਘ ਖਜਾਨਚੀ, ਪ੍ਰੇਮ ਕੁਮਾਰ ਸਰਕਲ ਆਗੂ, ਅਮਰਜੀਤ ਸਿੰਘ ਚਹਿਲਾ, ਭੁਪਿੰਦਰਪਾਲ ਚਹਿਲਾ, ਮਹੇਸ਼ ਕੁਮਾਰ ਖਮਾਣੋਂ, ਮੋਹਣ ਸਿੰਘ ਕਟਾਣੀ ਕਲਾਂ, ਹਰਪਾਲ ਸਿੰਘ ਸਿਹਾਲਾ, ਜਸਵੰਤ ਸਿੰਘ ਢੰਡਾ, ਅਮਰਜੀਤ ਸਿੰਘ ਮਾਛੀਵਾੜਾ ਆਦਿ ਨੇ ਪਨੈਸ਼ਨਰਾਂ ਨੂੰ ਸੰਬੋਧਨ ਕੀਤਾ।ਸਟੇਜ਼ ਸਕੱਤਰ ਦੀ ਭੂਮਿਕਾ ਇੰਜ. ਸੁਖਦਰਸ਼ਨ ਸਿੰਘ ਮੰਡਲ ਸਕੱਤਰ ਨੇ ਨਿਭਾਈ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …