ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡੀ ਢਿੱਲਵਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ 11 ਮੈਂਬਰੀ ਇਕਾਈ ਦੀ ਚੋਣ ਜਿਲਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ, ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ ਦੀ ਅਗਵਾਈ ਹੇਠ ਹੋਈ।ਬਲਾਕ ਆਗੂ ਭੋਲਾ ਸਿੰਘ ਪਨਾਂਚ ਅਤੇ ਇਕਾਈ ਲੌਂਗੋਵਾਲ ਦੇ ਪ੍ਰਧਾਨ ਹਰਦੇਵ ਸਿੰਘ ਦੁੱਲਟ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨਾਂ ਵਲੋਂ ਜੋ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।ਉਸ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਾਉਣ ਲਈ ਕਿਰਤੀ ਕਿਸਾਨ ਯੂਨੀਅਨ ਦੀ ਮੁਹਿੰਮ ਲਗਾਤਾਰ ਜਾਰੀ ਹੈ ਤੇ ਪਿੰਡਾਂ ਵਿੱਚ ਕਿਸਾਨਾਂ ਮਜ਼ਦੂਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸੇ ਕੜੀ ਤਹਿਤ ਅੱਜ ਪਿੰਡੀ ਢਿਲਵਾਂ ਵਿਖੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਤੇ ਪਿੰਡ ਇਕਾਈ ਦੀ ਚੋਣ ਕਰਦਿਆਂ ਪਾਲ ਸਿੰਘ ਨੂੰ ਇਕਾਈ ਪ੍ਰਧਾਨ, ਉੱਗਰ ਸਿੰਘ ਨੂੰ ਮੀਤ ਪ੍ਰਧਾਨ, ਗੁਲਾਬ ਸਿੰਘ ਖਜ਼ਾਨਚੀ, ਬਲਵੀਰ ਸਿੰਘ ਅਤੇ ਗੁਰਚਰਨ ਸਿੰਘ ਸਮੇਤ 11 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ।ਨਵੀਂ ਚੁਣੀ ਕਮੇਟੀ ਦੇ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖਿਲਾਫ 16 ਫਰਵਰੀ ਦੇ ਬੰਦ ਦੀ ਮੁਹਿੰਮ ਵਿੱਚ ਵੱਧ ਚੜ੍ਹ ਕੇ ਲੌਂਗੋਵਾਲ ਜਾਮ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
ਇਸ ਸਮੇਂ ਨਿੱਕਾ ਸਿੰਘ ਦੁੱਲਟ, ਗੁਰਤੇਜ ਸਿੰਘ, ਜਰਨੈਲ ਸਿੰਘ ਪਿੰਡੀ ਕੇਹਰ ਸਿੰਘ ਵਾਲੀ ਸਮੇਤ ਵੱਡੀ ਗਿਣਤੀ ਆਗੂ ਹਾਜ਼ਰ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …