Sunday, December 22, 2024

ਕਹਾਣੀਕਾਰ ਸੁਖਜੀਤ ਦੇ ਦੇਹਾਂਤ ਤੇ ਸਾਹਿਤਕਾਰਾਂ ਵਿਚ ਸੋਗ ਦੀ ਲਹਿਰ

ਅੰਮ੍ਰਿਤਸਰ, 13 ਫਰਵਰੀ (ਦੀਫ ਦਵਿੰਦਰ ਸਿੰਘ) – ਸਾਹਿਤ ਜਗਤ ਵਿਚ ਇਹ ਖਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਕਥਾਕਾਰ ਸੁਖਜੀਤ ਸਾਡੇ ਵਿਚਕਾਰ ਨਹੀਂ ਰਹੇ।ਬੀਤੇ ਕਲ ਉਹਨਾਂ ਨੂੰ ਦਿਲ ਦਾ ਦੌਰਾ ਪਿਆ ਜਿਹੜਾ ਉਹਨਾਂ ਲਈ ਜਾਨਲੇਵਾ ਸਾਬਤ ਹੋਇਆ।
ਕੇਂਦਰੀ ਪੰਜਾਬੀ ਲੇਖਕ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਮੀਤ ਪ੍ਰਧਾਨ ਸ਼ੈਲਿੰਦਰਜੀਤ ਸਿੰਘ ਰਾਜਨ, ਹਰਜੀਤ ਸੰਧੂ ਅਤੇ ਮਨਮੋਹਨ ਸਿੰਘ ਢਿੱਲੋਂ ਨੇ ਦਸਿਆ ਕਿ “ਹਜ਼ਾਰ ਕਹਾਣੀਆਂ ਦਾ ਬਾਪ” ਵਰਗੀਆਂ ਕਹਾਣੀਆਂ ਨਾਲ ਪੰਜਾਬੀ ਕਥਾ ਜਗਤ ਵਿਚ ਚਰਚਾ ਵਿੱਚ ਆਉਣ ਵਾਲੇ ਸੁਖਜੀਤ ਹੁਰਾਂ ਮਨੁੱਖੀ ਰਿਸ਼ਤਿਆਂ ਦੀ ਟੁੱਟ ਭੱਜ ਦੀਆਂ ਬੇਸ਼ੁਮਾਰ ਕਹਾਣੀਆਂ ਲਿਖੀਆਂ।ਜਿਹਨਾਂ ਨੂੰ ਪੰਜਾਬੀ ਸਾਹਿਤ ਵਲੋਂ ਸਰਾਹਿਆ ਅਤੇ ਪਰਵਾਨ ਕੀਤਾ ਗਿਆ।ਉਹਨਾਂ ਆਪਣੀ ਬਹੁ ਚਰਚਿਤ ਕਥਾ ਪੁਸਤਕ “ਮੈਂ ਅਗਨਘੋਸ ਨਹੀਂ” ਨਾਲ ਉਹਨਾਂ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਹਾਸਿਲ ਕੀਤਾ ਸੀ।ਇਸ ਤੋਂ ਪਹਿਲਾਂ ਉਨ੍ਹਾਂ ਨੂੰ ਭਾਸ਼ਾ ਵਿਭਾਗ ਵਲੋਂ `ਨਾਨਕ ਸਿੰਘ` ਪੁਰਸਕਾਰ ਨਾਲ ਵੀ ਨਿਵਾਜ਼ਿਆ ਸੀ।ਉਨ੍ਹਾਂ ਦੀਆਂ ਪ੍ਰਸਿੱਧ ਕਿਤਾਬਾਂ `ਰੰਗਾਂ ਦਾ ਮਨੋਵਿਗਿਆਨ`, `ਅੰਤਰਾ`, `ਹੁਣ ਮੈਂ ਇੰਜੁਆਏ ਕਰਦੀ ਹਾਂ` ਤੇ `ਮੈਂ ਜੈਸਾ ਹੂੰ ਵੈਸਾ ਕਿਉਂ ਹੂੰ` ਨੂੰ ਵੀ ਸਾਹਿਤਕ ਅਦਾਰਿਆਂ `ਚ ਭਰਵਾਂ ਹੁੰਗਾਰਾ ਮਿਲਿਆ।
ਸ਼ਰੋਮਣੀ ਨਾਟਕਕਾਰ ਕੇਵਲ, ਡਾ. ਮਹਿਲ ਸਿੰਘ, ਡਾ. ਮਨਜਿੰਦਰ ਸਿੰਘ, ਡਾ. ਆਤਮ ਰੰਧਾਵਾ, ਅਰਤਿੰਦਰ ਸੰਧੂ, ਵਜ਼ੀਰ ਸਿੰਘ ਰੰਧਾਵਾ, ਸਰਬਜੀਤ ਸੰਧੂ, ਡਾ. ਮੋਹਨ, ਡਾ. ਭੁਪਿੰਦਰ ਸਿੰਘ ਫੇਰੂਮਾਨ, ਜਗਤਾਰ ਗਿੱਲ, ਬਲਜਿੰਦਰ ਮਾਂਗਟ, ਜਸਵੰਤ ਧਾਪ, ਡਾ. ਕਸ਼ਮੀਰ ਸਿੰਘ, ਡਾ. ਸਰਘੀ, ਅਰਵਿੰਦਰ ਕੌਰ ਧਾਲੀਵਾਲ, ਜਸਪਾਲ ਕੌਰ, ਸੁਮੀਤ ਸਿੰਘ, ਡਾ. ਹੀਰਾ ਸਿੰਘ, ਸ਼ੁਕਰਗੁਜ਼ਾਰ ਸਿੰਘ, ਪਿੰ੍ਰ. ਕੁਲਵੰਤ ਸਿੰਘ ਅਣਖੀ, ਜਸਬੀਰ ਸਿੰਘ ਸੱਗੂ, ਡਾ ਇਕਬਾਲ ਕੌਰ ਸੌਂਧ ਅਤੇ ਜਸਬੀਰ ਝਬਾਲ ਨੇ ਨੇ ਵੀ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸੁਖਜੀਤ ਹੁਰਾਂ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …