ਭੀਖੀ, 13 ਫਰਵਰੀ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉਂ ਵਿਖੇ ਸਕੂਲ ਦੇ ਅਧਿਆਪਕਾਂ ਅਤੇ ਮੈਨੇਜਮੈਂਟ ਦੁਆਰਾ ਵਿਦਿਆਰਥੀਆਂ ਨੂੰ
ਚਾਈਨਾ ਡੋਰ ਨਾਲ ਹੋ ਰਹੀਆਂ ਦੁਰਘਟਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਇਸ ਪਲਾਸਟਿਕ ਡੋਰ ਦੀ ਵਰਤੋਂ ਨਾ ਕਰਨ ਲਈ ਕਿਹਾ।ਪ੍ਰਿੰਸੀਪਲ ਕਿਰਨ ਰਤਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੱਛਲੇ ਦਿਨੀਂ ਚਾਇਨਾ ਡੋਰ ਕਰਕੇ ਬਹੁਤ ਸਾਰੇ ਲੋਕਾਂ ਅਤੇ ਬੱਚਿਆਂ ਦੇ ਗਲੇ ‘ਤੇ ਕੱਟ ਲੱਗ ਚੁੱਕੇ ਹਨ ਅਤੇ ਬਹੁਤ ਸਾਰੇ ਪੰਛੀਆਂ ਨੂੰ ਵੀ ਨੁਕਸਾਨ ਪਹੁੰਚ ਰਿਹਾ ਹੈ।ਇਸ ਕਰਕੇ ਚਾਈਨਾ ਡੋਰ ਦਾ ਬਾਈਕਾਟ ਕੀਤਾ ਜਾਵੇ।ਸਕੂਲ ਚੇਅਰਮੈਨ ਰਿਸ਼ਵ ਸਿੰਗਲਾ ਨੇ ਵੀ ਵਿਦਿਆਰਥੀਆਂ ਨੂੰ ਚਾਈਨਾ ਡੋਰ ਨਾਲ ਹੋ ਰਹੇ ਨੁਕਸਾਨ ਨੂੰ ਦੇਖਦਿਆਂ ਇਸ ਤੋਂ ਦੂਰ ਰਹਿਣ ਲਈ ਪ੍ਰੇਰਿਆ।ਇਸ ਦੌਰਾਨ ਸਕੂਲ ਦਾ ਸਮੂਹ ਸਟਾਫ ਅਤੇ ਬੱਚੇ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media