ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਨਵਜੋਤ ਸਿੰਘ ਨੇ
ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਇਹ ਹੁਕਮ ਜਾਰੀ ਕੀਤਾ ਹੈ ਕਿ ਅੰਮ੍ਰਿਤਸਰ ਸ਼ਹਿਰ ਦੇ ਅਧੀਨ ਪੈਂਦੇ ਸਕੂਲਾਂ ਦੀਆਂ ਸਲਾਨਾ ਪ੍ਰੀਖਿਆ ਕੇਂਦਰਾਂ ਵਿੱਚ ਡਿਊਟੀ ਨਿਭਾਅ ਰਹੇ ਸਟਾਫ ਅਤੇ ਪੇਪਰ ਦੇ ਰਹੇ ਵਿਦਿਆਰਥੀਆਂ ਤੋਂ ਇਲਾਵਾ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਵਿਦਿਆਰਥੀਆਂ ਦੇ ਮਾਤਾ ਪਿਤਾ ਅਤੇ ਆਮ ਵਿਅਕਤੀਆਂ ਦੇ ਤੁਰਨ ਫਿਰਨ ਅਤੇ ਇਕੱਠੇ ਹੋਣ ‘ਤੇ ਮੁਕੰਮਲ ਰੋਕ ਲਗਾਈ ਗਈ ਹੈ।ਜਿਲ੍ਹੇ ਵਿੱਚ ਅੱਠਵੀਂ, ਦੱਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ-2024 ਦੀ ਸਲਾਨਾ ਪ੍ਰੀਖਿਆਵਾਂ 13 ਫਰਵਰੀ 2024 ਤੋਂ 30 ਮਾਰਚ 2024 ਤੱਕ ਹੋ ਰਹੀਆਂ ਹਨ।ਇਹਨਾਂ ਪ੍ਰੀਖਿਆਵਾਂ ਵਿੱਚ ਨਕਲ ਦੀ ਰੋਕਥਾਮ ਅਤੇ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਇਹ ਹੁਕਮ ਇਕ ਤਰਫਾ ਪਾਸ ਕੀਤਾ ਜਾਂਦਾ ਹੈ, ਜੋ ਮਿਤੀ 13.02.2024 ਤੋਂ ਲਾਗੂ ਰਹੇਗਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media