ਭੀਖੀ, 14 ਫਰਵਰੀ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਬੀ.ਏ ਭਾਗ-2 ਸਮੈਸਟਰ ਚੌਥਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਰੇਖਾ ਰਾਣੀ ਨੇ 70% ਅੰਕਾਂ ਨਾਲ ਪਹਿਲਾ, ਸੁਖਜੀਤ ਸਿੰਘ ਅਤੇ ਸਤਿਗੁਰ ਸਿੰਘ ਨੇ ਸਾਂਝੇ ਤੌਰ ‘ਤੇ 68% ਅੰਕਾਂ ਨਾਲ ਦੂਜਾ ਅਤੇ ਜਸਵੀਰ ਕੌਰ ਨੇ 67% ਅੰਕਾਂ ਨਾਲ ਤੀਜ਼ਾ ਸਥਾਨ ਹਾਸਲ ਕੀਤਾ।ਕਾਲਜ ਪ੍ਰਿੰਸੀਪਲ ਨੇ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੰਦੇ ਹੋਏ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ।ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਅਤੇ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜ਼ੀ, ਪ੍ਰੋ. ਸ਼ੰਟੀ ਕੁਮਾਰ, ਪ੍ਰੋ. ਕੁਲਦੀਪ ਸਿੰਘ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਸੁਖਪਾਲ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸੀ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …