Tuesday, January 7, 2025

ਜਥੇਬੰਦੀਆਂ ਨੇ ਆਈ.ਟੀ.ਆਈ ਚੌਂਕ ‘ਚ ਕੀਤਾ ਚੱਕਾ ਜ਼ਾਮ

ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚਾ, ਕਿਸਾਨ ਜਥੇਬੰਦੀਆਂ ਅਤੇ ਵੱਖ-ਵੱਖ ਟਰੇਡ ਯੂਨੀਅਨਾਂ ਵਲੋਂ ਭਾਰਤ ਬੰਦ ਨੂੰ ਲੈ ਕੇ ਆਈ.ਟੀ.ਆਈ ਚੌਕ ਸੁਨਾਮ ਵਿਖੇ ਧਰਨਾ ਲਗਾ ਕੇ ਚੱਕਾ ਜ਼ਾਮ ਕੀਤਾ ਗਿਆ।ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਸਬੰਧੀੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਸੰਘਰਸ਼ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ।ਜਿੰਨਾਂ ਵਿੱਚ ਕਿਸਾਨਾਂ ਦਾ ਕਰਜ਼ੇ ਮੁਆਫੀ਼ ਨਹੀਂ ਕੀਤੇ ਜਾ ਰਹੇ, ਜਦਕਿ ਕਾਰਪੋਰੇਟ ਘਰਾਣਿਆਂ ਦੇ ਕਰੋੜਾਂ ਰੁਪਏ ਦੇ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ।ਮਹਿੰਗਾਈ ਸਿਖਰ ਨੂੰ ਛੂਹ ਰਹੀ ਹੈ, ਸਰਕਾਰ ਵਲੋਂ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਜੇਲ੍ਹਾਂ ਵਿੱਚ ਸੱਟਿਆ ਜਾ ਰਿਹਾ ਹੈ।ਬੁਲਾਰਿਆਂ ਨੇ ਹਰਿਆਣਾ ਦੇ ਬਾਰਡਰਾਂ ਤੇ ਕਿਸਾਨਾਂ ‘ਤੇ ਕੀਤੇ ਤਸ਼ੱਦਦ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਸੀਟੂ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਕੁੱਲ ਹਿੰਦ ਕਿਸਾਨ ਸਭਾ, ਆਂਗਨਵਾੜੀ ਵਰਕਰ ਯੂਨੀਅਨ, ਟਰੇਡ ਯੂਨੀਅਨ ਟਰਾਸਪੋਰਟ ਯੂਨੀਅਨ, ਟੈਕਸੀ ਯੂਨੀਅਨ ਅਤੇ ਕਈ ਹੋਰ ਜਥੇਬੰਦੀਆਂ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ।ਇਸ ਮੌਕੇ ਵੱਡੀ ਗਿਣਤੀ ‘ਚ ਕਿਸਾਨ ਅਤੇ ਵੱਖ-ਵੱਖ ਜਥੇਬੰਦੀਆਂ ਦੇ ਵਰਕਰ ਹਾਜ਼ਰ ਸਨ।

Check Also

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ …