Sunday, December 22, 2024

ਐਮ.ਪੀ ਮਾਨ ਨੇ ਪਿੰਡ ਕੁੰਨਰਾਂ ਦੇ ਸਕੂਲੀ ਬੱਚਿਆਂ ਲਈ ਵਾਟਰ ਕੂਲਰ ਤੇ ਆਰ.ਓ ਭੇਜਿਆ

ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਅਖਤਿਆਰੀ ਕੋਟੇ ਵਿਚੋਂ ਪਿੰਡ ਕੁਨਰਾਂ ਦੇ ਸਰਕਾਰੀ ਮਿਡਲ ਸਕੂਲ ਨੂੰ ਇੱਕ ਵਾਟਰ ਕੂਲਰ ਅਤੇ ਫਿਲਟਰ ਦਿੱਤਾ ਗਿਆ, ਜੋ ਕਿ ਅੱਜ ਪਾਰਟੀ ਦੇ ਆਗੂਆਂ ਵਲੋਂ ਪਿੰਡ ਵਾਸੀਆਂ ਦੇ ਸਪੁੱਰਦ ਕੀਤਾ ਗਿਆ।ਹਾਜ਼ਰ ਪਿੰਡ ਦੇ ਪਤਵੰਤੇ ਅਤੇ ਪਸਵਕ ਕਮੇਟੀ ਮੈਂਬਰਾਂ ਵਲੋਂ ਸਿਮਰਨਜੀਤ ਸਿੰਘ ਮਾਨ ਅਤੇ ਪਾਰਟੀ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।ਪਿੰਡ ਵਾਸੀਆਂ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਹੀ ਅਜਿਹੇ ਐਮ.ਪੀ ਹਨ, ਜੋ ਬਿਨਾਂ ਕਿਸੇ ਵਿਤਕਰੇ ਤੋਂ ਹਰ ਪਿੰਡ ਤੇ ਸ਼ਹਿਰ ਲਈ ਹਿੱਸੇ ਆਉਂਦੀ ਗਰਾਂਟ ਵੰਡ ਰਹੇ ਹਨ।
ਇਸ ਮੌਕੇ ਸੀਨੀਅਰ ਆਗੂ ਅਮਰਜੀਤ ਸਿੰਘ ਗਿੱਲ, ਸਤਨਾਮ ਸਿੰਘ ਰਤੋਕੇ, ਗੁਰਪ੍ਰੀਤ ਸਿੰਘ ਦੁੱਗਾਂ, ਸੁਖਜਿੰਦਰ ਸਿੰਘ ਰੰਧਾਵਾ, ਜਗਤਾਰ ਸਿੰਘ, ਜੁਗਰਾਜ ਸਿੰਘ, ਲਖਵੀਰ ਸਿੰਘ, ਚਮਕੌਰ ਸਿੰਘ, ਹਰਵਿੰਦਰ ਸਿੰਘ ਚੇਅਰਮੈਨ, ਚਮਕੌਰ ਸਿੰਘ ਮਾਨ, ਗੁਰਤੇਜ ਸਿੰਘ ਯੂਥ ਪ੍ਰਧਾਨ ਸਰਕਲ, ਜਸਵਿੰਦਰ ਸਿੰਘ, ਸੁਖਚੈਨ ਸਿੰਘ, ਅੰਮ੍ਰਿਤਪਾਲ ਸਿੰਘ ਕੁੰਨਰਾਂ, ਗੈਰੀ ਕੁੰਨਰਾਂ ਤੇ ਲਕਸ਼ਮਣ ਕੁੰਨਰਾਂ ਆਦਿ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …