ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਢੱਡਰੀਆਂ ਵਿਖੇ ਤਕਨੀਕੀ
ਨੁਕਸ ਪੈ ਜਾਣ ਕਾਰਨ ਐਮਰਜੈਂਸੀ ਹਾਲਾਤਾਂ ਵਿੱਚ ਉਤਰੇ ਭਾਰਤੀ ਹਵਾਈ ਫੌਜ ਦੇ ਇੱਕ ਚਿਨਕੂਕ ਹੈਲੀਕਾਪਟਰ ਵਿੱਚ ਸਵਾਰ ਫੌਜ਼ੀਆਂ ਨਾਲ ਤੁਰੰਤ ਰਾਬਤਾ ਕੀਤਾ ਅਤੇ ਉਨਾਂ ਨੂੰ ਲੋੜੀਂਦੀ ਪ੍ਰਸ਼ਾਸ਼ਨਿਕ ਮਦਦ ਮੁਹੱਈਆ ਕਰਵਾਈ।ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਅਰੋੜਾ ਨੇ ਦੱਸਿਆ ਕਿ ਜਦੋਂ ਅੱਜ ਉਹ ਹਲਕੇ ਦੇ ਪਿੰਡਾਂ ਵਿੱਚ ਜਾਣ ਲਈ ਉਲੀਕੇ ਪ੍ਰੋਗਰਾਮਾਂ ਦੌਰਾਨ ਦੌਰੇ ‘ਤੇ ਸਨ ਤਾਂ ਹਵਾਈ ਫੌਜ਼ ਦੇ ਇਸ ਹੈਲੀਕਾਪਟਰ ਨੂੰ ਨੀਵੇਂ ਹੁੰਦੇ ਦੇਖਿਆ।ਇਸ ਬਾਰੇ ਉਨ੍ਹਾਂ ਨੇ ਤੁਰੰਤ ਪੁਲਿਸ ਪ੍ਰਸਾਸ਼ਨ ਦੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਅਤੇ ਖੁੱਦ ਵੀ ਮੌਕੇ ‘ਤੇ ਹੀ ਹੈਲੀਕਾਪਟਰ ਕੋਲ ਪਹੁੰਚ ਗਏ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਚਿਨਕੂਕ ਟਰਾਂਸਪੋਰਟਰ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਤੋਂ ਬਾਅਦ ਭਾਰਤੀ ਹਵਾਈ ਫੌਜ ਦੇ ਹੀ ਇੱਕ ਹੋਰ ਹੈਲੀਕਾਪਟਰ ਰਾਹੀਂ 2 ਤਕਨੀਕੀ ਮਾਹਿਰ ਮੌਕੇ ‘ਤੇ ਪੁੱਜੇ ਅਤੇ ਖਰਾਬ ਹੋਏ ਹੈਲੀਕਾਪਟਰ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਦੂਜਾ ਹੈਲੀਕਾਪਟਰ ਇਨ੍ਹਾਂ ਦੋਵੇਂ ਇੰਜੀਨੀਅਰਾਂ ਨੂੰ ਉਤਾਰਨ ਮਗਰੋਂ ਵਾਪਸ ਪਰਤ ਗਿਆ।ਉਨ੍ਹਾਂ ਨੇ ਪ੍ਰਸਾਸ਼ਨ ਨਾਲ ਰਾਬਤਾ ਕਰਕੇ ਫ਼ੌਜੀ ਜਵਾਨਾਂ ਲਈ ਮੈਡੀਕਲ ਟੀਮ ਤੇ ਭੋਜਨ ਆਦਿ ਮੰਗਵਾਇਆ ਅਤੇ ਸੁਰੱਖਿਅਤ ਸਫ਼ਰ ਲਈ ਸ਼ੁੁਭਕਾਮਨਾਵਾਂ ਦਿੱਤੀਆਂ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media